ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸੁਖਜੀਤ ਸਿੰਘ ਘਨੱ੍ਹਈਆ ਜੀ ਵਲੋਂ ਸੰਗਤਾਂ ਨਾਲ ਕਥਾ ਵਿਚਾਰ ਸਾਂਝੇ ਕੀਤੇ | ਉਨ੍ਹਾਂ ਵਲੋਂ ਸੰਗਤਾਂ ਨੂੰ ਚੁਪਹਿਰਾ ਸਮਾਗਮ ਦੀ ਮਹੱਤਤਾ ਤੋਂ ਜਾਣੂ ਕਰਾਇਆ | ਉਨ੍ਹਾਂ ਦੱਸਿਆ ਕਿ ਚੁਪਹਿਰਾ ਸਮਾਗਮ ਸ਼ਹੀਦਾਂ ਦੇ ਸਥਾਨਾਂ 'ਤੇ ਸਦੀਆਂ ਤੋਂ ਚਲਾਏ ਜਾ ਰਹੇ ਹਨ | ਚੁਪਹਿਰਾ ਸਮਾਗਮ ਸੰਗਤਾਂ ਨੂੰ ਬਾਣੀ ਨਾਲ ਜੋੜਦੇ ਹਨ | ਭਾਈ ਸੁਖਜੀਤ ਸਿੰਘ ਘਨੱ੍ਹਈਆ ਜੀ ਵਲੋਂ ਚੁਪਹਿਰਾ ਸਮਾਗਮਾਂ ਦੀ ਆਲੋਚਨਾ ਕਰਨ ਵਾਲਿਆਂ ਦੀ ਨਿੰਦਾ ਕੀਤੀ ਅਤੇ ਸੰਗਤਾਂ ਨੂੰ ਚੁਪਹਿਰਾ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਲਈ ਪ੍ਰੇਰਿਆ | ਉਨ੍ਹਾਂ ਸੰਗਤਾਂ ਨੂੰ ਬੁੱਢਾ ਦਲ 96 ਕਰੋੜੀ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸੁਖਜੀਤ ਸਿੰਘ ਘਨੱ੍ਹਈਆ ਜੀ ਦਾ ਦੁਸ਼ਾਲਾ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਮੈਂਬਰ ਟਰੱਸਟ ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |