17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਜਪ ਤਪ ਸਮਾਗਮ ਭਲਕੇ

ਅਜੀਤ ਡੈਸਕ 23-10-2025
ਲੁਧਿਆਣਾ, 22 ਅਕੂਤਬਰ (ਪਰਮਿੰਦਰ ਸਿੰਘ ਆਹੂਜਾ)-ਬੀਬੀ ਭਾਨੀ ਜੀ ਭਲਾਈ ਕੇਂਦਰ ਲੁਧਿਆਣਾ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਜਾ ਰਿਹਾ ਹੈ | ਮੀਟਿੰਗ ਦੌਰਾਨ ਮਨਿੰਦਰ ਸਿੰਘ ਅਹੂਜਾ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਅਤੇ ਹਰਭਜਨ ਸਿੰਘ ਮੁੱਖ ਸੇਵਾਦਾਰ ਬੀਬੀ ਭਾਨੀ ਜੀ ਭਲਾਈ ਟਰਸਟ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੁਪਹਿਰਾ ਜਪ ਤਪ ਸਮਾਗਮ ਭਲਕੇ 24 ਅਕਤੂਬਰ ਦਿਨ ਸ਼ੁਕਰਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਦਾ ਜਥਾ ਹਾਜ਼ਰੀ ਭਰੇਗਾ ਅਤੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੁਆਰਾ ਬਾਬਾ ਦੀਪ ਸਿੰਘ ਜੀ ਦੇ ਚਰਨਾਂ ਵਿਚ ਹਾਜਰੀ ਲਗਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਸਮਾਗਮਾਂ ਵਿਚ ਵੱਖ-ਵੱਖ ਇਸਤਰੀ ਸਤਿਸੰਗ ਸਭਾ ਸੁਸਾਇਟੀਆਂ ਪੁੱਜ ਰਹੀਆਂ ਹਨ ਅਤੇ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪੁੱਜਣਗੇ | ਮਨਿੰਦਰ ਸਿੰਘ ਅਹੂਜਾ ਅਤੇ ਹਰਭਜਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰਨ | ਇਸ ਮੌਕੇ ਅਰਵਿੰਦਰ ਸਿੰਘ, ਬੀਬੀ ਦਲਜੀਤ ਕੌਰ, ਹਰਭਜਨ ਸਿੰਘ, ਜਸਵਿੰਦਰ ਮਲਹੋਤਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਮੁਆਵਜ਼ੇ ਦੀ ਵੰਡ <br... ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।