23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵੈਟਰਨਰੀ ਸਟੂਡੈਂਟਸ ਯੂਨੀਅਨ ਦੀ ਹੜਤਾਲ 29ਵੇਂ ਦਿਨ ਵਿਚ ਦਾਖਲ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ (ਜਸਵਿੰਦਰ ਸਿੰਘ)-ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਵਿਚ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਕੀਤੀ ਜਾ ਰਹੀ ਅਨਿਸ਼ਚਿਤ ਹੜਤਾਲ ਅੱਜ 29ਵੇਂ ਦਿਨ ਵਿਚ ਦਾਖਲ ਹੋ ਗਈ | ਯੂਨੀਅਨ ਦੇ ਇਕ ਵਫ਼ਦ ਨੇ ਐੱਸ.ਏ.ਐੱਸ. ਨਗਰ ਦੇ  ਵਿਧਾਇਕ  ਕੁਲਵੰਤ ਸਿੰਘ ਨਾਲ ਮਿਲ ਕੇ ਇੰਟਰਨਸ਼ਿਪ ਭੱਤੇ ਦੇ ਲੰਮੇ ਸਮੇਂ ਤੋਂ ਲਟਕਦੇ ਮੁੱਦੇ 'ਤੇ ਗੱਲਬਾਤ ਕੀਤੀ | ਮੀਟਿੰਗ ਦੌਰਾਨ ਵਿਧਾਇਕ ਨੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਮਾਮਲਾ ਜਲਦੀ ਹੀ ਪੰਜਾਬ ਦੇ ਵਿੱਤ ਮੰਤਰੀ ਕੋਲ ਚੁੱਕਿਆ ਜਾਵੇਗਾ ਅਤੇ ਇਸਦਾ ਜਲਦੀ ਹੱਲ ਕੱਢਿਆ ਜਾਵੇਗਾ | ਯੂਨੀਅਨ ਨੇ ਦੱਸਿਆ ਕਿ  ਪਿ੍ੰਸੀਪਲ ਸੈਕਟਰੀ (ਵਿੱਤ) ਨਾਲ ਮੀਟਿੰਗ ਹੋਈ ਸੀ, ਪਰ ਅਜੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ |  ਆਪਣੇ ਸ਼ਾਂਤੀਪੂਰਨ ਅਤੇ ਅਨੁਸ਼ਾਸਿਤ ਆੰਦੋਲਨ ਦੇ ਪ੍ਰਤੀ ਵਚਨਬੱਧ ਰਹਿੰਦੇ ਹੋਏ, ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਇਸ ਮਾਮਲੇ ਦਾ ਜਲਦੀ ਅਤੇ ਸਕਾਰਾਤਮਕ ਹੱਲ ਕੱਢੇਗੀ |

ਪਿਛਲੀ ਖ਼ਬਰ ਹਾਰਡੀਜ਼ ਵਰਲਡ ਕੋਲ ਚਲਦੇ ਟਰੱਕ 'ਚ ਅਚਾਨਕ ਲੱਗੀ ਅੱਗ <br/> ਅਗਲੀ ਖ਼ਬਰ ਮਹਾਂਨਗਰ 'ਚ ਗੈਰ ਕਾਨੰੂਨੀ ਉਸਾਰੀਆਂ ਅੱਗੇ ਨਿਗਮ ਬੇਵੱਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।