23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਿੱਲੋਮੀਟਰ ਸਕੀਮ ਟੈਂਡਰ ਖੋਲ੍ਹਣ ਦੇ ਵਿਰੁੱਧ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਧਰਨਾ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਅੱਜ ਕਿੱਲੋਮੀਟਰ ਸਕੀਮ ਦੇ ਟੈਂਡਰ ਖੋਲ੍ਹਣ ਦੇ ਵਿਰੋਧ ਵਿਚ ਅੱਜ ਬੱਸ ਸਟੈਂਡ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਸ਼ੇਰਪੁਰ ਚੌਕ ਨਜ਼ਦੀਕ ਫਲਾਈਓਵਰ ਦੇ ਉੱਪਰ ਰੋਡ ਜਾਮ ਕਰਕੇ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਵਲੋਂ ਟੈਂਡਰ ਦੇ ਵਿਰੋਧ ਵਿਚ ਜਿਵੇਂ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਤਾਂ ਉੱਥੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਫਲਾਈਓਵਰ ਦੇ ਉੱਪਰ ਆਉਣ ਜਾਣ ਵਾਲੇ ਵਾਹਨ ਜਾਮ ਵਿਚ ਫਸ ਗਏ | ਧਰਨਾ ਪ੍ਰਦਰਸ਼ਨ ਕਰਦੇ ਹੋਏ ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ, ਜੋਧ ਸਿੰਘ ਨੇ ਕਿਹਾ ਕਿ ਕਿੱਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਸਬੰਧੀ ਯੂਨੀਅਨ ਦੀਆਂ 2 ਮੀਟਿੰਗ ਵੀ ਹੋ ਚੁੱਕੀਆਂ ਹਨ, ਹਰ ਮੀਟਿੰਗ ਦੇ ਵਿਚ ਯੂਨੀਅਨ ਨੇ ਕਿੱਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਨੂੰ ਘਾਟੇਵੰਦ ਸਾਬਤ ਕੀਤਾ ਹੈ | ਸਰਕਾਰ ਆਮ ਪਬਲਿਕ ਦੀ ਪ੍ਰਾਪਰਟੀ ਦਾ ਜਾਣਬੁੱਝ ਕੇ ਵੱਡੇ ਕਾਰਪੋਰੇਟ ਨੂੰ ਲੁੱਟ ਕਰਵਾਉਣਾ ਚਾਹੁੰਦੀ ਹੈ, ਕਿਉਂਕਿ ਫ਼੍ਰੀ ਸਫ਼ਰ ਸਹੂਲਤ ਦੇ ਨਾਲ ਪੰਜਾਬ ਦੀ ਪਬਲਿਕ ਨੂੰ ਸਫ਼ਰ ਸਹੂਲਤ ਮਿਲ ਰਹੀ ਹੈ | ਜੇਕਰ ਸਰਕਾਰ ਸਰਕਾਰੀ ਵਿਭਾਗਾਂ ਦੇ ਵਿਚ ਸਰਕਾਰ ਆਪਣੀਆਂ ਬੱਸਾਂ ਪਾਉਣ ਦੀ ਆਗਿਆ ਦੇਵੇ ਤਾਂ ਸਰਕਾਰੀ ਵਿਭਾਗਾਂ ਪਹਿਲਾਂ ਦੀ ਤਰ੍ਹਾਂ ਹੀ ਬੈਂਕ ਤੋਂ ਕਰਜ਼ ਲੈ ਕੇ ਬੱਸਾਂ ਖਰੀਦ ਸਕਦੇ ਹਨ | ਪਹਿਲਾਂ ਵੀ ਵਿਭਾਗ ਆਪਣੇ ਪੱਧਰ 'ਤੇ ਕਰਜ਼ ਲੈ ਕੇ ਬੱਸਾਂ ਖਰੀਦਦੇ ਹਨ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬੱਸਾਂ ਪਾਉਣ ਦੀ ਮਨਜ਼ੂਰੀ ਤੋਂ ਭੱਜ ਰਹੀ ਹੈ, ਕਿਉਂਕਿ ਇਹ ਸ਼ੰਕਾ ਲਗਦੀ ਹੈ ਕਿ ਇਸ ਸਰਕਾਰ ਨੇ ਵੀ ਕਾਰਪੋਰੇਟ ਨਾਲ ਹੱਥ ਮਿਲਾ ਲਏ, ਜਿਸ ਕਰਕੇ ਬੱਸਾਂ ਪਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ | ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਨੂੰ ਖਤਮ ਕਰਨਾ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਮੰਗ ਸਮੇਤ ਮਾਰੂ ਕੰਡੀਸ਼ਨਾਂ ਨੂੰ ਰੱਦ ਕਰਕੇ ਸਰਵਿਸ ਰੂਲ ਲਾਗੂ ਕਰਨ ਅਤੇ ਵਿਭਾਗਾਂ ਦੇ ਵਿਚ ਆਪਣੀਆਂ ਮਾਲਕੀ ਦੀਆਂ ਬੱਸਾਂ ਪਾਉਣ ਹੋਰ ਮੰਗਾਂ ਦਾ ਹੱਲ ਕੱਢਣ ਲਈ ਪੱਤਰ ਜਾਰੀ ਕਰਨ ਦੇ ਬਾਵਜੂਦ ਵੀ ਸਰਕਾਰ ਅਤੇ ਅਧਿਕਾਰੀਆਂ ਵਲੋਂ ਹੱਲ ਕੱਢਣ ਦੀ ਥਾਂ 'ਤੇ ਟਰਾਂਸਪੋਰਟ ਵਿਭਾਗ ਦਾ ਭੋਗ ਪਾਉਣ ਨਿੱਜੀਕਰਨ ਕਰਨ ਦੀਆਂ ਨੀਤੀ ਲਿਆਂਦੀਆਂ ਜਾ ਰਹੀਆਂ ਹਨ, ਜਿਸ ਤਹਿਤ ਵਾਲਵੋ ਅਤੇ ਐਚ.ਵੀ. ਏਸੀ ਕਿੱਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਤੇ ਸਾਧਾਰਨ ਬੱਸਾਂ ਦੇ ਟੈਂਡਰ ਖੋਲ੍ਹਣ ਲਈ ਮੈਨੇਜਮੈਂਟ ਉਤਾਵਲੀ ਹੈ | ਇਸ ਲਈ ਯੂਨੀਅਨ ਆਪਣੇ ਵਿਭਾਗਾਂ ਨੂੰ ਬਚਾਉਣ ਇਸ ਨਿੱਜੀਕਰਨ ਨੂੰ ਰੋਕਣ ਲਈ ਹਰ ਸੰਭਵ ਲੜਾਈ ਲੜੀ ਜਾਵੇਗੀ, ਜੇਕਰ ਟੈਂਡਰ ਰੱਦ ਨਹੀਂ ਹੁੰਦਾ ਤਾਂ 31 ਅਕਤੂਬਰ ਨੂੰ ਤੁਰੰਤ ਸਾਰੇ ਸ਼ਹਿਰਾਂ ਵਿਚ ਜਾਮ ਲਗਾਏ ਜਾਣਗੇ, ਜਿਸ ਵਿਚ ਹੋਣ ਵਾਲੇ ਨੁਕਸਾਨ ਦੀ ਜ਼ੰੁਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ |

ਪਿਛਲੀ ਖ਼ਬਰ ਜਬਰ ਜਨਾਹ ਦੀ ਸ਼ਿਕਾਰ ਲੜਕੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ <br/> ਅਗਲੀ ਖ਼ਬਰ ਲੁਧਿਆਣਾ ਦੀਆਂ ਟੁੱਟੀਆਂ ਸੜਕਾਂ 'ਤੇ ਰਾਜ ਮਨੁੱਖੀ ਅਧਿਕਾਰ ਆਯੋਗ ਸਖ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।