ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਇਕ ਫ਼ੈਕਟਰੀ 'ਚ ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਤੋਂ ਬਾਅਦ ਲੜਕੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਾਤ ਵਿਚ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਨਾਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਮਨੋਜ ਕੁਮਾਰ ਫ਼ੈਕਟਰੀ ਵਰਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਮੁਹੱਲਾ ਗੁਰੂ ਬਾਗ਼ ਕਾਲੋਨੀ ਵਿਚ ਰਹਿੰਦੀ ਹੈ ਅਤੇ ਉਸ ਦੀ 15 ਸਾਲ ਦੀ ਲੜਕੀ ਉਸ ਤੋਂ ਨਾਰਾਜ਼ ਹੋ ਕੇ ਘਰੋਂ ਚਲੀ ਗਈ | ਉਸ ਦੱਸਿਆ ਕਿ ਰਸਤੇ 'ਚ ਉਸ ਨੰੂ ਉਕਤ ਕਥਿਤ ਦੋਸ਼ੀ ਮਿਲ ਗਿਆ, ਜੋ ਕਿ ਉਸ ਨੰੂ ਵਰਗ਼ਲਾ ਕੇ ਆਪਣੀ ਫ਼ੈਕਟਰੀ ਅੰਦਰ ਬਣੇ ਕਮਰੇ 'ਚ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਨੇ ਉਸਦੀ ਲੜਕੀ ਨਾਲ ਡਰਾ ਧਮਕਾ ਕੇ ਜਬਰ ਜਨਾਹ ਕੀਤਾ | ਰੌਲਾ ਪਾਉਣ 'ਤੇ ਕਥਿਤ ਦੋਸ਼ੀ ਵਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ | ਕਿਸੇ ਤਰੀਕੇ ਲੜਕੀ ਛੱਤ 'ਤੇ ਆ ਗਈ ਅਤੇ ਉਸਨੇ ਉਥੋਂ ਛਲਾਂਗ ਲਗਾ ਦਿੱਤੀ | ਰੌਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਮÏਕੇ 'ਤੇ ਪਹੁੰਚੀ | ਲੜਕੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਮਨੋਜ ਮÏਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਉਸਦੀ ਭਾਲ ਕਰ ਰਹੀ ਹੈ¢