23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਟਾਹਲੀਆਣਾ ਸਾਹਿਬ (ਬਾਬਾ ਸੱਜਣ ਦਾ ਖੂਹ) ਵਿਖੇ ਸਮਾਗਮ <br/>

ਅਜੀਤ ਡੈਸਕ 24-10-2025
ਇਆਲੀ/ਥਰੀਕੇ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਅਨਿਨ ਭਗਤ ਬਾਬਾ ਸੱਜਣ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਜਿਸ ਨੂੰ ਬਾਬਾ ਸੱਜਣ ਦਾ ਖੂਹ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਕੱਤਕ ਮਹੀਨੇ ਦੀ ਮੱਸਿਆ ਅਤੇ ਬੰਦੀ ਛੋੜ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰ ਰਹੇ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਨੰਦੇੜ ਮਹਾਂਰਾਸ਼ਟਰ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਿਛਲੇ ਦਿਨੀਂ ਨਰਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ ਇਆਲੀ ਕਲਾਂ ਪਰਿਵਾਰ ਵਲੋਂ ਆਰੰਭ ਕਰਵਾਏ ਗਏ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਸਰਬਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਅਤੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਮਾਤਾ ਚਰਨਜੀਤ ਕੌਰ ਦਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ 'ਤੇ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈਡ ਗ੍ਰੰਥੀ ਕੁਲਦੀਪ ਸਿੰਘ, ਜੁਗਰਾਜ ਸਿੰਘ, ਦਲਵੀਰ ਸਿੰਘ, ਧਰਮ ਸਿੰਘ, ਵੀਰ ਸਿੰਘ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਿ' ਪਿੰਡ ਵਾਸੀਆਂ ਅਤੇ ਸੰਗਤ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਐਸ.ਡੀ.ਐਫ. ਦਾ ਬੁਨਿਆਦੀ ਢਾਂਚਾ ਭੰਗ-ਹੌਬੀ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਲੁਧਿਆਣਾ 'ਚ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।