23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਏਕ ਨੇਈ ਉਡਾਣ ਦੀ ਸਮੁੱਚੀ ਟੀਮ ਵਲੋਂ ਬੱਚਿਆਂ ਨਾਲ ਦੀਵਾਲੀ ਮਨਾਈ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਨ.ਜੀ.ਓ. ਏਕ ਨੇਈ ਉਡਾਨ ਦੀ ਪ੍ਰਧਾਨ ਇੰਦਰਜੀਤ ਕੌਰ ਓਬਰਾਏ ਦੀ ਅਗਵਾਈ ਹੇਠ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਸ਼ੀਰਵਾਦ ਦੁੱਗਰੀ ਸਕੂਲ ਵਿਖੇ ਬੱਚਿਆਂ ਨਾਲ ਦੀਵਾਲੀ ਹੱਸ ਖੇਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ | ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਇਕੱਠੇ ਬੈਠ ਕੇ ਰੋਟੀ ਖਾਧੀ ਅਤੇ ਬੱਚਿਆਂ ਨੂੰ ਤੋਹਫੇ ਵੀ ਦਿੱਤੇ | ਇਸ ਮੌਕੇ ਪ੍ਰਧਾਨ ਇੰਦਰਜੀਤ ਕੌਰ ਉਬਰਾਏ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਦੀਵਾਲੀ ਮਨਾ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਉਹ ਅਕਸਰ ਹੀ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਦੇ ਰਹਿੰਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਕੁਲਵੰਤ ਕੌਰ, ਵਾਈਸ ਪੈ੍ਰਜ਼ੀਡੈਂਟ ਸਤਿੰਦਰ ਕੌਰ ਟੋਨੀ, ਕੋਮਲ ਸੇਠੀ, ਚੀਫ਼ ਗੈੱਸਟ ਮਿੰਨੀ ਮੱਕੜ ਨੇ ਆਪਣੇ ਸਾਂਝੇ ਬਿਆਨ ਵਿਚ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਕਿਸ ਤਰ੍ਹਾਂ ਸਕੂਲ ਦੇ ਪਿ੍ੰਸੀਪਲ ਅਤੇ ਸਕੂਲ ਦਾ ਸਟਾਫ਼ ਸੰਭਾਲ ਰਿਹਾ ਹੈ ਅਤੇ ਇਹਨਾਂ ਨੂੰ ਪੜ੍ਹਾਈ ਕਰਾ ਰਿਹਾ ਹੈ, ਇਹ ਵਧਾਈ ਦੇ ਪਾਤਰ ਹਨ | ਇਸ ਮੌਕੇ ਅਸ਼ੀਰਵਾਦ ਐਨ.ਜੀ.ਓ. ਦੇ ਪ੍ਰਬੰਧਕਾਂ ਨੇ ਏਕ ਨੇਈ ਉਡਾਨ ਲੁਧਿਆਣਾ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹਨਾਂ ਬੱਚਿਆਂ ਨਾਲ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰਤੀ, ਰਮਨ ਭਾਰਦਵਾਜ, ਦਵਿੰਦਰ ਕੌਰ, ਮਨਮੀਤ ਕੌਰ, ਰਮਾ ਭਾਰਦਵਾਜ, ਮਨਜੀਤ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਸਿੱਮ, ਸੁਖਵਿੰਦਰ ਕੌਰ ਕਾਹਲੋਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਧਾਰਮਿਕ ਅਤੇ ਨੈਤਿਕ ਪ੍ਰੀਖਿਆ 25 ਨੂੰ <br/> ਅਗਲੀ ਖ਼ਬਰ ਮੈਸ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਹਰਨੀਆ ਦਾ ਮੁਫ਼ਤ ਚੈੱਕਅਪ ਕੈਂਪ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।