23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਰੰਭ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਉੱਘੇ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫਲਸਫੇ ਤੇ ਸਿੱਖਿਆਵਾਂ ਦੇ ਉਪਰ ਖੋਜ ਭਰਪੂਰ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਆਪਣੀਆਂ ਹਾਜ਼ਰੀਆਂ ਭਰਨ | ਇਸ ਮੌਕੇ ਉਨ੍ਹਾਂ ਕੀਰਤਨੀ ਜਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਰਣਜੀਤ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ, ਮਨਮੋਹਨ ਸਿੰਘ, ਅਵਤਾਰ ਸਿੰਘ ਮਿੱਢਾ, ਪਰਮਜੀਤ ਸਿੰਘ ਸੇਠੀ, ਭੁਪਿੰਦਰ ਸਿੰਘ ਅਰੋੜਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬਿਰਦੀ ਗੋਤ (ਰਵਿਦਾਸੀਆ) ਦਾ ਸਾਲਾਨਾ ਜੋੜ ਮੇਲਾ ਲੁਹਾਰਾ ਵਿਖੇ ਮਨਾਇਆ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਧਾਰਮਿਕ ਅਤੇ ਨੈਤਿਕ ਪ੍ਰੀਖਿਆ 25 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।