ਡਾਬਾ/ਲੁਹਾਰਾ, 23 ਅਕਤੂਬਰ (ਕੁਲਵੰਤ ਸਿੰਘ ਸੱਪਲ)-ਬਿਰਦੀ ਗੋਤ (ਰਵਿਦਾਸੀਆ) ਦਾ ਸਾਲਾਨਾ ਜੋੜ ਮੇਲਾ ਪਿੰਡ ਲੁਹਾਰਾ ਨੇੜੇ ਡਿਸਪੈਂਸਰੀ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਟੀ. ਐਸ. ਕਾਕਾ ਨੇ ਵਿਸ਼ੇਸ਼ ਤੌਰ 'ਤੇ ਬਿਰਦੀ ਗੋਤ ਦੇ ਪਰਿਵਾਰਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸੁਖਰਾਮ ਸਿੰਘ ਮੈਨੇਜਰ, ਮਹਿੰਦਰ ਸਿੰਘ ਨੰਬਰਦਾਰ, ਸਵਰਨ ਸਿੰਘ ਸੰਮੀ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ ਪੰਚ, ਹਰਬੰਸ ਸਿੰਘ, ਬੁੱਧ ਸਿੰਘ ਧਨਾਨਸੂ, ਬਿਕਰ ਸਿੰਘ ਪ੍ਰਧਾਨ ਗੁਰਦੁਆਰਾ ਰੇਰੂ ਸਾਹਿਬ ਲੁਹਾਰਾ, ਸੁਖਰਾਮ ਸਿੰਘ, ਨਾਜਰ ਸਿੰਘ ਮੀਤਕੇ, ਸਿਕੰਦਰ ਸਿੰਘ ਅਤੇ ਹੋਰ ਹਾਜ਼ਰ ਸਨ |