23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾੳਾੂਡੇਸ਼ਨ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਉਤਸਵ ਮਨਾਇਆ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ( ਜਤਿੰਦਰ ਭੰਬੀ)-ਕਿਰਤ ਕਲਾ ਅਤੇ ਸ਼ਿਲਪ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬਾਬਾ ਵਿਸ਼ਵਕਰਮਾ ਫਾਊਾਡੇਸ਼ਨ ਵਲੋਂ ਜੈਮਲ ਰੋਡ, ਜਨਤਾ ਨਗਰ ਚੌਕ ਬਾਬਾ ਵਿਸ਼ਵਕਰਮਾ ਪਾਰਕ ਵਿਖੇ ਸਰਪ੍ਰਸਤ ਚਰਨਜੀਤ ਸਿੰਘ ਵਿਸ਼ਵਕਰਮਾ, ਚੇਅਰਮੈਨ ਅਮਰੀਕ ਸਿੰਘ ਘੜਿਆਲ, ਪ੍ਰਧਾਨ ਰਣਜੀਤ ਸਿੰਘ ਮਠਾੜੂ, ਕਨਵੀਨਰ ਰਣਧੀਰ ਸਿੰਘ ਦਹੇਲੇ, ਮੀਤ ਪ੍ਰਧਾਨ ਜਗਦੀਪ ਸਿੰਘ ਲੋਟੇ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਸਰਪ੍ਰਸਤੀ ਹੇਠ ਸ਼ਰਧਾ ਸਹਿਤ ਮਨਾਇਆ ਗਿਆ¢ ਇਸ ਦੌਰਾਨ ਫਾਊਾਡੇਸ਼ਨ ਵਲੋਂ ਹਵਨ ਯੱਗ ਵੀ ਕਰਵਾਇਆ ਗਿਆ¢ ਸਮਾਗਮ ਵਿਚ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਇੰਦਰਜੀਤ ਕÏਰ ਅਤੇ ਕ੍ਰਿਸ਼ਨ ਕੁਮਾਰ ਬਾਵਾ ਵਿਸ਼ੇਸ਼ ਤÏਰ 'ਤੇ ਪਹੁੰਚੇ | ਇਸ ਸਮੇਂ ਸ. ਸੌਂਦ ਅਤੇ ਵਿਧਾਇਕ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਲਾ ਕਿਰਤ ਦੇ ਦੇਵਤਾ ਦੇ ਰੂਪ ਵਜੋਂ ਜਾਣੇ ਜਾਂਦੇ ਹਨ, ਇਸ ਲਈ ਹੁਨਰ ਵਿਕਾਸ ਨੂੰ ਸਮਰਥਨ ਦੇਣਾ ਭਗਵਾਨ ਵਿਸ਼ਵਕਰਮਾ ਨੂੰ ਇਕ ਢੁਕਵੀਂ ਸ਼ਰਧਾਂਜਲੀ ਹੋਵੇਗੀ¢ ਉਨ੍ਹਾਂ ਲੋਕਾਂ ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨÏਕਰੀਆਂ ਦੇ ਨਵੇਂ ਮÏਕੇ ਹਾਸਲ ਕਰਨ ਲਈ ਆਪਣੀ ਕਾਬਲੀਅਤ ਨੂੰ ਨਿਖਾਰਨ¢ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ¢ ਇਸ ਮÏਕੇ ਉਨ੍ਹਾਂ ਬਾਬਾ ਵਿਸ਼ਵਕਰਮਾ ਪਾਰਕ ਵਿਖੇ ਭਵਨ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ¢ ਇਸ ਸਮੇਂ ਮੇਅਰ ਇੰਦਰਜੀਤ ਕÏਰ ਨੇ ਰਾਮਗੜ੍ਹੀਆ ਭਵਨ ਬਣਾਉਣ ਲਈ ਜਗ੍ਹਾ ਦੇਣ ਦਾ ਸੂਬਾ ਸਰਕਾਰ ਤੋਂ ਗਰਾਂਟ ਦਿਵਾਉਣ ਦਾ ਭਰੋਸਾ ਦਵਾਇਆ¢ਇਸ ਸਮੇਂ ਫਾਊਾਡੇਸ਼ਨ ਵਲੋਂ 7 ਵੱਖ-ਵੱਖ ਸ਼ਖ਼ਸੀਅਤਾਂ ਬਲਜੀਤ ਸਿੰਘ ਗਹੀਰ, ਰਾਜਵਿੰਦਰ ਸਿੰਘ ਲੋਟੇ, ਪਰਮਿੰਦਰ ਸਿੰਘ ਸੋਮਾ, ਗੁਰਸੇਵਕ ਸਿੰਘ ਅੰਬਰ, ਮਨਮੋਹਨ ਸਿੰਘ ਕ੍ਰਿਸਟਲ, ਅਮਰੀਕ ਸਿੰਘ ਜੈਮਲ, ਦੇਵਗਨ ਫੈਮਲੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ ਇਸ ਸਮੇਂ ਸੁਰਜੀਤ ਸਿੰਘ ਲੋਟੇ, ਇੰਦਰਜੀਤ ਸਿੰਘ ਨਵਯੁਗ, ਮਨੀਸ਼ਾ ਕਪੂਰ ਪ੍ਰਧਾਨ ਆਮ ਆਦਮੀ ਪਾਰਟੀ, ਸੋਹਣ ਸਿੰਘ ਗੋਗਾ ਕੌਂਸਲਰ, ਯੂਥ ਪ੍ਰਧਾਨ ਅਰਸ਼ਦੀਪ ਸਿੰਘ ਬਿੱਲਾ, ਸੁਖਵਿੰਦਰ ਸਿੰਘ ਜਗਦੇਵ, ਡਾ. ਜਗਤਾਰ ਸਿੰਘ ਧੀਮਾਨ ਅਤੇ ਸਰੂਪ ਸਿੰਘ ਮਠਾੜੂ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਭਾਜਪਾ ਅਤੇ 'ਆਪ' ਦੀ ਆਪਸੀ ਖਿੱਚੋਤਾਣ ਦਾ ਖਮਿਆਜ਼ਾ ਲੋਕ ਭੁਗਤ ਰਹੇ- ਐਡਵੋਕੇਟ ਧਾਲੀਵਾਲ <br/> ਅਗਲੀ ਖ਼ਬਰ ਸਮਾਲ ਸਕੇਲ ਮੈਨੂੰਫੈਕਚਰਿੰਗ ਐਸੋ: ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।