23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਜਪਾ ਅਤੇ 'ਆਪ' ਦੀ ਆਪਸੀ ਖਿੱਚੋਤਾਣ ਦਾ ਖਮਿਆਜ਼ਾ ਲੋਕ ਭੁਗਤ ਰਹੇ- ਐਡਵੋਕੇਟ ਧਾਲੀਵਾਲ <br/>

ਅਜੀਤ ਡੈਸਕ 24-10-2025
ਭਾਮੀਆਂ ਕਲਾਂ, 23 ਅਕਤੂਬਰ (ਜਤਿੰਦਰ ਭੰਬੀ)-ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਆਪਸੀ ਖਿੱਚੋਤਾਣ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨਾਂ ਦਾ ਖਮਿਆਜਾ ਆਮ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ | ਇਹ ਵਿਚਾਰ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਆਪਣੇ ਦਫਤਰ ਵਿਚ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸਾਂਝੇ ਕੀਤੇ | ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਅਤੇ ਕੇਂਦਰ ਵਿਚਲੀ ਭਾਜਪਾ ਦੀ ਸਰਕਾਰ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਥਾਂ ਇੱਕ ਦੂਜੇ ਉੱਪਰ ਜਿੰਮੇਵਾਰੀ ਸਿੱਟ ਰਹੀ ਹੈ, ਜਿਸ ਦਾ ਸਿੱਧਾ ਤੌਰ ਤੇ ਨੁਕਸਾਨ ਕਿਸਾਨਾਂ ਨੂੰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦ ਮੁਆਵਜ਼ਾ ਦੇਣ ਦੀ ਗੱਲ ਚੱਲਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਕੇਂਦਰ ਵੱਲੋਂ ਬਹੁਤ ਘੱਟ ਮੁਆਵਜ਼ਾ ਜਾਰੀ ਕੀਤਾ ਗਿਆ ਹੈ, ਜਦ ਹਲਕਾ ਸਾਹਨੇਵਾਲ ਵਿੱਚ ਦੌਰਾ ਕਰਨ ਆਏ ਭਾਜਪਾ ਦੇ ਮੰਤਰੀਆਂ ਨੂੰ ਸਵਾਲ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਇਹ ਜਵਾਬ ਦਿੱਤਾ ਜਾਂਦਾ ਹੈ ਕਿ ਪੰਜਾਬ ਕੋਲ ਆਫਤਾ ਫੰਡ ਦਾ 12 ਕਰੋੜ ਰੁਪਈਆ ਪਿਆ ਹੈ, ਜਿਸ ਨੂੰ ਪੰਜਾਬ ਸਰਕਾਰ ਵਰਤ ਸਕਦੀ ਹੈ | ਜਦੋਂ 12 ਹਜਾਰ ਕਰੋੜ ਰੁਪਏ ਸਬੰਧੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਇਹ 12 ਕਰੋੜ ਰੁਪਏ ਹੋਣ ਤੋਂ ਮੁਨੱਕਰ ਹੋ ਜਾਂਦੀ | ਐਡਵੋਕੇਟ ਧਾਲੀਵਾਲ ਨੇ ਵਿਸਥਾਰ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕੀ ਜ਼ਿੰਮੀਦਾਰ ਭਰਾਵਾਂ ਦੀ ਕਰੋੜਾਂ ਰੁਪਏ ਮੁੱਲ ਦੀ ਜ਼ਮੀਨ ਸਤਲੁਜ ਦਰਿਆ ਰੋੜ ਕੇ ਲੈ ਕੇ ਗਿਆ ਹੈ ਪਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ ਦੀ ਜਗ੍ਹਾ ਕਿਸਾਨਾਂ ਦੀ ਖੱਜਲ ਖੁਆਰੀ ਕਰ ਰਹੀ ਹੈ, ਜਿਸ ਕਾਰਨ ਕਿਸਾਨ ਜ਼ਲੀਲ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕੱਲ੍ਹ ਭਾਜਪਾ ਦੀ ਇੱਕ ਕੇਂਦਰੀ ਰਾਜ ਮੰਤਰੀ ਵੱਲੋਂ ਕੀਤੇ ਗਏ ਦੌਰੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਦੇ ਕਈ ਕੇਂਦਰੀ ਮੰਤਰੀ ਇੱਥੇ ਦੌਰਾ ਕਰ ਚੁੱਕੇ ਹਨ, ਪਰ ਉਹ ਸਿਵਾਏ ਪਾਰਟੀ ਪ੍ਰਚਾਰ ਦੇ ਕਿਸਾਨਾਂ ਦੇ ਪੱਲੇ ਕੁਝ ਵੀ ਨਹੀਂ ਪਾ ਕੇ ਗਏ | ਉਨ੍ਹਾਂ ਭਾਜਪਾ ਦੀ ਲੋਕਲ ਲੀਡਰਸ਼ਿਪ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦੀ ਬਾਂਹ ਫੜਨ ਅਤੇ ਇਹਨਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾਵੇ | ਉਨ੍ਹਾਂ ਜ਼ਮੀਨਾਂ ਵਿਚ ਖੜੇ ਪਾਪੂਲਰ ਅਤੇ ਹੋਰ ਦਰਖੱਤਾਂ ਦਾ ਸਪੈਸ਼ਲ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ | ਇਸ ਮੌਕੇ ਐਸਪੀਐਸ ਗਿੱਲ, ਸੁਰਿੰਦਰ ਸਿੰਘ ਸਲੇਮਪੁਰ, ਨੰਬਰਦਾਰ ਭਗਤ ਸਿੰਘ ਘੁਮਾਣਾ, ਸਰਬਜੀਤ ਕਡਿਆਣਾ, ਅਮਰਦਾਸ ਫਤਹਿਗੜ੍ਹ, ਡਾ. ਰਾਮ ਨਾਰਾਇਣ ਫਤਹਿਗੜ੍ਹ, ਸੁਰਜੀਤ ਸਿੰਘ ਕਾਲੇਵਾਲ ਅਤੇ ਹੋਰ ਸਾਥੀ ਮੌਜੂਦ ਸਨ |

ਪਿਛਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾੳਾੂਡੇਸ਼ਨ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।