23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਧੀਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਨੰੂ ਲੈ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ <br/>

ਅਜੀਤ ਡੈਸਕ 24-10-2025
ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਥਾਨਕ ਭਾਜਪਾ ਦਫਤਰ 'ਚ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਤਰਨਤਾਰਨ ਹੋਣ ਵਾਲੀ ਜ਼ਿਮਨੀ ਚੋਣ ਨੰੂ ਲੈ ਕੇ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਉਕਤ ਚੋਣ ਨੰੂ ਲੈ ਕੇ ਵਰਕਰਾਂ ਦੀ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਬੀਤੇ ਦਿਨੀਂ ਸੂਬੇ 'ਚ ਆਏ ਹੜ੍ਹ ਨੇ 'ਆਪ' ਸਰਕਾਰ ਦੀਆਂ ਨਕਾਮੀਆਂ ਨੰੂ ਜੱਗ ਜਾਹਿਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ ਵਿਚ ਫੇਲ੍ਹ ਸਾਬਿਤ ਹੋਈ ਹੈ | ੳੱੁਥੇ ਹੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਫੰਡ ਜਾਰੀ ਕਰਦੇ ਹੋਏ, ਹੜ੍ਹ ਪੀੜਤਾਂ ਨੰੂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਲ 2027 ਵਿਚ ਭਾਜਪਾ ਦੀ ਸਰਕਾਰ ਬਣੇਗੀ, ਜਿਸ ਦੀ ਨੀਂਹ ਭਾਜਪਾ ਤਰਨਤਾਰਨ ਦੀ ਜ਼ਿਮਨੀ ਚੋਣ ਜਿੱਤ ਕੇ ਰੱਖੇਗੀ | ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼, ਯਸ਼ਪਾਲ ਜਨੋਤਰਾ, ਮਨੀਸ਼ ਚੋਪੜਾ, ਸੌਰਵ ਕਪੂਰ, ਸੁਖਦੇਵ ਸਿੰਘ, ਗੌਰਵ ਅਰੋੜਾ, ਵੈਭਵ ਗਰਗ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੀ.ਸੀ.ਐਮ.ਐਸ.ਏ. ਵਲੋਂ ਮੰਗਾਂ ਮੰਨਣ 'ਤੇ ਸਿਹਤ ਮੰਤਰੀ, ਪਿ੍ੰਸੀਪਲ ਸਕੱਤਰ ਅਤੇ ਡਾਇਰੈਕਟਰ ਦਾ ਧੰਨਵਾਦ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।