23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਛੱਠ ਪੂਜਾ ਕਮੇਟੀ ਨੇ ਬਾਬਾ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ <br/>

ਅਜੀਤ ਡੈਸਕ 24-10-2025
ਲਾਡੋਵਾਲ, 23 ਅਕਤੂਬਰ (ਬਲਬੀਰ ਸਿੰਘ ਰਾਣਾ)-ਛੱਠ ਪੂਜਾ ਤਿਉਹਾਰ ਪਰਵਾਸੀ ਭਾਈਚਾਰੇ ਵਲੋਂ ਬੜੇ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਛੱਠ ਪੂਜਾ ਕਮੇਟੀ ਮੈਂਬਰ ਅਜੇ ਕੁਮਾਰ ਅਤੇ ਧਰਮਿੰਦਰ ਪ੍ਰਸਾਦ ਨੇ ਦੱਸਿਆ ਕਿ ਇਸ ਵਾਰ ਛੱਠ ਪੂਜਾ ਤਿਉਹਾਰ ਮÏਕੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸਾਡੀ ਪ੍ਰਬੰਧਕ ਕਮੇਟੀ ਵਲੋਂ ਛੱਠ ਪੂਜਾ ਵਿਚ ਬਤÏਰ ਮੁੱਖ ਮਹਿਮਾਨ ਪੁੱਜਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ, ਤਾਂ ਜੋ ਇਹ ਤਿਉਹਾਰ ਰਲ ਮਿਲ ਕੇ ਮਨਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੰਤ ਬਾਬਾ ਆਲੋਵਾਲ ਨੇ ਪ੍ਰੋਗਰਾਮ ਵਿਚ ਪੁੱਜਣ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਵੀ ਭਰੋਸਾ ਦਿੱਤਾ ਹੈ | ਇਸ ਮÏਕੇ ਕਮੇਟੀ ਮੈਂਬਰ ਸ਼ੈਲੇਸ਼ ਕੁਮਾਰ, ਰਤਨ ਲਾਲ, ਅਮਰਜੀਤ, ਸ਼ੰਭੂ ਸਿਵਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ-ਸਕੂਲ ਵਿਖੇ ਦੀਵਾਲੀ ਦੇ ਜਸ਼ਨ ਮਨਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।