23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਡਾਬਾ/ਲੁਹਾਰਾ, 23 ਅਕਤੂਬਰ (ਕੁਲਵੰਤ ਸਿੰਘ ਸੱਪਲ)- ਬਾਬਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ (ਰਜਿ) ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸੰਗਤ ਵੱਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ 14ਵਾਂ ਸਾਲਾਨਾ ਗੁਰਮਤਿ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ, ਗਲੀ: 3, ਨਿਪੀ ਸਕੂਲ ਵਾਲੀ, ਨੇੜੇ ਕੁਆਲਟੀ ਰੋਡ, ਸ਼ਿਮਲਾਪੁਰੀ ਲੁਧਿਆਣਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ, ਭਾਈ ਯੁਗੇਸ਼ ਸਿੰਘ, ਭਾਈ ਦਵਿੰਦਰ ਸਿੰਘ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਗੁਰੂ ਚਰਨਾਂ ਨਾਲ ਜੋੜਿਆ ਅਤੇ ਬਾਬਾ ਵਿਸ਼ਵਕਰਮਾ ਦੇ ਇਤਿਹਾਸ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਕਮਲਜੀਤ ਸਿੰਘ, ਗੁਰਮੀਤ ਸਿੰਘ ਚਾਨਾ, ਕੁਲਜੀਤ ਸਿੰਘ, ਭੁਪਿੰਦਰ ਸਿੰਘ, ਰਜਿੰਦਰ ਸਿੰਘ ਬੇਦੀ ਅਤੇ ਹੋਰ ਟਰੱਸਟ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਦੂਸ਼ਣ ਨਾਲ ਹੋਈ ਮਹਾਂਨਗਰ ਦੀ ਆਬੋ ਹਵਾ ਖਰਾਬ ਅਗਲੀ ਖ਼ਬਰ ਛੱਠ ਪੂਜਾ ਕਮੇਟੀ ਨੇ ਬਾਬਾ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।