23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪ੍ਰਧਾਨ ਪੰਕਜ ਮਹਿਮੀ ਅਤੇ ਟੋਲ ਪਲਾਜ਼ਾ ਵਰਕਰ ਯੂਨੀਅਨ ਨੂੰ ਕਿਸਾਨਾਂ ਨੇ ਦਿੱਤਾ ਸਮਰਥਨ <br/>

ਅਜੀਤ ਡੈਸਕ 24-10-2025
ਲਾਡੋਵਾਲ, 23 ਅਕਤੂਬਰ (ਬਲਬੀਰ ਸਿੰਘ ਰਾਣਾ)-ਬੀਤੇ ਦਿਨੀਂ ਪੰਜਾਬ ਟੋਲ ਪਲਾਜ਼ਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਚੁਣੀ ਲਾਡੋਵਾਲ ਟੋਲ ਪਲਾਜ਼ਾ ਵਰਕਰ ਯੂਨੀਅਨ ਨੂੰ ਉਸ ਵਕਤ ਵੱਡਾ ਤਾਕਤ ਮਿਲੀ, ਜਦੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਤੀਰਥ ਸਿੰਘ ਬੱਸੀ ਅਤੇ ਹੋਰ ਕਿਸਾਨ ਆਗੂਆਂ ਨੇ ਪ੍ਰਧਾਨ ਪੰਕਜ ਮਹਿਮੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮÏਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਤੀਰਥ ਸਿੰਘ ਬੱਸੀ ਨੇ ਕਿਹਾ ਕਿ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਰਕਰਾਂ ਨੂੰ ਕੰਮ ਕਰਦਿਆਂ ਇਕ ਨਹੀਂ, ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਵਰਕਰ ਆਜ਼ਾਦ ਤÏਰ 'ਤੇ ਤਾਂ ਹੀ ਕੰਮ ਕਰ ਸਕਦੇ ਹਨ, ਜੇਕਰ ਉਨ੍ਹਾਂ 'ਤੇ ਕੋਈ ਮੁਸ਼ਕਿਲਾਂ ਜਾਂ ਸਮੱਸਿਆਵਾਂ ਦਾ ਬੋਝ ਨਾ ਹੋਵੇ | ਕਿਸਾਨ ਆਗੂ ਬੱਸੀ ਨੇ ਕਿਹਾ ਕਿ ਪੰਕਜ ਕੁਮਾਰ ਮਹਿਮੀ ਨੂੰ ਪ੍ਰਧਾਨ ਬਣਾਉਣ 'ਤੇ ਟੋਲ ਪਲਾਜ਼ਾ ਦੇ ਸਾਰੇ ਵਰਕਰ ਫੁੱਲੇ ਨਹੀਂ ਸਮਾਉਂਦੇ, ਕਿਉਂਕਿ ਪ੍ਰਧਾਨ ਪੰਕਜ ਮਹਿਮੀ ਵਰਕਰਾਂ ਦਾ ਹਰਮਨ ਪਿਆਰਾ ਨੇਤਾ ਵਜੋਂ ਜਾਣਿਆ ਜਾਂਦਾ ਹੈ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਿਚ ਮੋਹਰੀ ਮੰਨਿਆ ਜਾਂਦਾ ਹੈ | ਕਿਸਾਨ ਆਗੂ ਬੱਸੀ ਨੇ ਕਿਹਾ ਕਿ ਭਾਕਿਉ ਰਾਜੇਵਾਲ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਨਾਲ ਉਨ੍ਹਾਂ ਦੀ ਹਰ ਦੁੱਖ ਸੁੱਖ ਵਿਚ ਚਟਾਨ ਵਾਂਗ ਨਾਲ ਖੜੀ ਹੈ | ਇਸ ਮÏਕੇ ਪ੍ਰਧਾਨ ਪੰਕਜ ਮਹਿਮੀ ਅਤੇ ਅਹੁਦੇਦਾਰਾਂ ਨੂੰ ਕਿਸਾਨ ਜਥੇਬੰਦੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮÏਕੇ ਭਾਕਿਉ ਰਾਜੇਵਾਲ ਦੇ ਨਰਿੰਦਰ ਸਿੰਘ ਸੀਨੀਅਰ ਵਾਈਸ ਪ੍ਰਧਾਨ ਜਲੰਧਰ, ਜਸਮੇਰ ਸਿੰਘ ਬਲਾਕ ਪ੍ਰਧਾਨ ਫਿਲÏਰ, ਜਨਰਲ ਸਕੱਤਰ ਪਿਆਰਾ ਸਿੰਘ, ਸੈਕਟਰੀ ਸੰਦੀਪ ਸਿੰਘ, ਸਿਮਰਨ ਸਿੰਘ ਯੂਥ ਪ੍ਰਧਾਨ ਫਿਲੌਰ, ਬੱਬੂ ਮੀਤ ਪ੍ਰਧਾਨ ਫਿਲੌਰ ਤੋਂ ਇਲਾਵਾ ਹੋਰ ਕਿਸਾਨ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਸਹਿਤ ਮਨਾਇਆ <br/> ਅਗਲੀ ਖ਼ਬਰ ਸਰਦਾਰ ਪੇਪਰ ਬੋਰਡ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।