ਆਲਮਗੀਰ, 23 ਅਕਤੂਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਆਲਮਗੀਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਬੜੀ ਸ਼ਰਧਾ ਸਹਿਤ ਮਨਾਇਆ ਗਿਆ¢ ਇਸ ਮÏਕੇ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਰਾਗੀ, ਢਾਡੀ, ਕਵੀ, ਕਵੀਸ਼ਰੀ ਜਥਿਆਂ ਨੇ ਗੁਰੂ ਜੱਸ ਗਾਇਣ ਕਰਕੇ ਸੰਗਤ ਨੂੰ ਨਿਹਾਲ ਕੀਤਾ ¢ ਸਮਾਗਮ ਦÏਰਾਨ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲੇ੍ਹ 'ਚ ਮੁਗ਼ਲ ਬਾਦਸ਼ਾਹ ਜਹਾਂਗੀਰ ਦੀ ਕੈਦ 'ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਮਿਸਾਲ ਕਾਇਮ ਕੀਤੀ ਕਿ ਧਰਮ ਦੇ ਮਾਰਗ 'ਤੇ ਅਨਿਆਇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ¢ ਰਾਗੀ, ਢਾਡੀ, ਕਵੀ, ਕਵੀਸ਼ਰੀ ਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਐਡੀਸ਼ਨਲ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਨੇ ਭੇਟ ਕੀਤੇ ¢ ਇਸ ਮÏਕੇ ਗੁਰੂ ਘਰ ਦਰਸ਼ਨਾਂ ਲਈ ਆਈਆਂ ਸੰਗਤਾਂ ਦੀ ਸੇਵਾ ਹਿਤ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਦੀ ਦੇਖ ਰੇਖ ਹੇਠ ਵੱਖ ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੇ ਹੋਰ ਸੇਵਾਵਾਂ ਨੂੰ ਗਰਮ ਜੋਸ਼ੀ ਨਾਲ ਨਿਭਾਇਆ ਗਿਆ ¢ ਇਸ ਮÏਕੇ ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ ਅਕਾਊਾਟੈਂਟ, ਮਨਪ੍ਰੀਤ ਸਿੰਘ ਮਣੀ ਖੱਟੜਾ, ਜਥੇਦਾਰ ਹਰਿੰਦਰ ਸਿੰਘ ਜੱਸੋਵਾਲ, ਰਵਿੰਦਰ ਸਿੰਘ, ਸਿਕੰਦਰ ਸਿੰਘ ਚੁਬਕੀ ਨੇ ਆਪੋ ਆਪਣੀਆਂ ਸੇਵਾਵਾਂ ਨੂੰ ਬਾਖ਼ੂਬੀ ਅੰਜਾਮ ਦਿੱਤਾ ¢