23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਰਣਜੀਤ ਨਗਰ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-10-2025
ਇਆਲੀ/ਥਰੀਕੇ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਰਣਜੀਤ ਨਗਰ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਕੁਲਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਗੁਰਦੀਪ ਸਿੰਘ ਲੀਲ, ਰਣਜੀਤ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਾਬਕਾ ਪੁਲਿਸ ਅਫ਼ਸਰ ਰਘਬੀਰ ਸਿੰਘ, ਸਮਾਜ ਸੇਵੀ ਜਗਤਾਰ ਸਿੰਘ ਐਤੀਆਣਾ ਨੇ ਸਮਾਗਮ 'ਚ ਸ਼ਿਰਕਤ ਕੀਤੀ | ਇਸ ਦੌਰਾਨ ਪ੍ਰਬੰਧਕ ਕੁਲਦੀਪ ਸਿੰਘ ਖਾਲਸਾ ਨੇ ਸਭ ਨੂੰ ਜੀ ਆਇਆਂ ਕਿਹਾ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਨੇ ਕਿਹਾ ਬਾਬਾ ਵਿਸ਼ਵਕਰਮਾ ਸਿ੍ਸ਼ਟੀ ਕਰਤਾ ਸਨ, ਜਿਨ੍ਹਾਂ ਨੇ ਦੁਨੀਆ ਵਿਚ ਵੱਸਦੇ ਲੋਕਾਂ ਨੂੰ ਰੁਜ਼ਗਾਰ ਅਤੇ ਕਿਰਤ ਨਾਲ ਜੋੜਿਆ | ਅੱਜ ਬਾਬਾ ਜੀ ਨੂੰ ਜਨਮ ਦਿਹਾੜੇ 'ਤੇ ਯਾਦ ਕਰਦਿਆਂ ਮਾਣ ਤੇ ਖ਼ੁਸ਼ੀ ਮਹਿਸੂਸ ਕਰ ਰਹੇ ਹਾਂ | ਰਘਬੀਰ ਸਿੰਘ ਨੇ ਕਿਹਾ ਬਾਬਾ ਜੀ ਕਿਰਤ ਕਲਾ ਦੇ ਰਚਨਹਾਰ, 'ਕਿਰਤ ਦਾ ਦੇਵਤਾ' ਸਨ | ਅਸੀਂ ਅੱਜ ਸਮੁੱਚੀ ਰਣਜੀਤ ਨਗਰ ਦੀ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਸਾਰੇ ਕਿਰਤੀਆਂ, ਮਿਹਨਤ ਕਰਨ ਵਾਲੇ ਵਰਗ ਨੂੰ ਵਧਾਈ ਦਿੰਦੇ ਹਾਂ ¢ ਇਸ ਸਮੇਂ ਜਗਤਾਰ ਸਿੰਘ ਐਤੀਆਣਾ ਨੇ ਖਾਲਸਾ ਵਲੋਂ ਕਰਾਏ ਗਏ ਸਮਾਗਮ 'ਚ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਵੀ ਕੀਤਾ ਗਿਆ ¢ ਇਸ ਮੌਕੇ ਅਵਤਾਰ ਸਿੰਘ ਖਾਲਸਾ, ਭੁਪਿੰਦਰ ਸਿੰਘ ਕਾਕਾ, ਚਰਨ ਸਿੰਘ, ਜਗਤਾਰ ਸਿੰਘ, ਕਮਲ ਪਿ੍ੰਟਰ, ਸੁਲਤਾਨ ਸਿੰਘ, ਪਿ੍ੰਸ ਸਿੰਘ, ਚਰਨਜੀਤ ਸਿੰਘ ਜੰਡੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਰਾਣੀ ਸਬਜ਼ੀ ਮੰਡੀ ਕੋਲ ਬਿਜਲੀ ਦਫ਼ਤਰ ਦੀ ਦੀਵਾਰ ਬਣੀ ਖੁੱਲ੍ਹਾ ਬਾਥਰੂਮ <br/> ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਸਹਿਤ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।