02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਧਾਇਕ, ਸੀਨੀਅਰ ਡਿਪਟੀ ਮੇਅਰ ਅਤੇ ਨਿਗਮ ਕਮਿਸ਼ਨਰ ਨੇ ਪਵੇਲੀਅਨ ਮਾਲ ਨੇੜੇ ਸਟੈਟਿਕ ਕੰਪੈਕਟਰ ਸਾਈਟ ਦਾ ਕੀਤਾ ਨਿਰੀਖਣ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋਂ ਪਵੇਲੀਅਨ ਮਾਲ ਨੇੜੇ ਸਟੈਟਿਕ ਕੰਪੈਕਟਰ ਸਾਈਟ ਦੇ ਆਲੇ-ਦੁਆਲੇ ਕੂੜੇ ਦੀ ਖੁੱਲ੍ਹੀ ਡੰਪਿੰਗ 'ਤੇ ਚਿੰਤਾ ਪ੍ਰਗਟ ਕਰਨ ਤੋਂ ਬਾਅਦ ਹਲਕਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸੋਮਵਾਰ ਨੂੰ ਸਾਈਟ ਦਾ ਨਿਰੀਖਣ ਕੀਤਾ | ਕੂੜਾ ਸਾਫ਼ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਟਾਫ਼ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦੁਬਾਰਾ ਸਾਈਟ 'ਤੇ ਕੂੜੇ ਦੀ ਖੁੱਲ੍ਹੀ ਡੰਪਿੰਗ ਨਾ ਹੋਵੇ | ਨਿਰੀਖਣ ਦੌਰਾਨ ਨਿਗਮ ਸੈਨੀਟੇਸ਼ਨ ਅਫ਼ਸਰ (ਸੀ.ਐਸ.ਓ) ਅਸ਼ਵਨੀ ਸਹੋਤਾ, ਸਿਹਤ ਅਫ਼ਸਰ ਵਿਪਲ ਮਲਹੋਤਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਸੀਨੀਅਰ ਡਿਪਟੀ ਮੇਅਰ ਰਾਕੇਸ਼
ਪਰਾਸ਼ਰ ਨੇ ਦੱਸਿਆ ਕਿ ਅਕਤੂਬਰ ਦੇ ਆਖਰੀ ਹਫ਼ਤੇ ਵਿਚ ਉਨ੍ਹਾਂ ਨੂੰ ਕੂੜੇ ਦੀ ਖੁੱਲ੍ਹੀ ਡੰਪਿੰਗ ਅਤੇ ਕੱੁਝ ਸ਼ਰਾਰਤੀ ਨਿਵਾਸੀਆਂ ਵਲੋਂ ਕੰਪੈਕਟਰ ਸਾਈਟ ਦੇ ਬਾਹਰ ਕੂੜਾ ਸਾੜਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੂੜਾ ਹਟਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ | ਵਿਧਾਇਕ ਬੱਗਾ, ਸੀਨੀਅਰ ਡਿਪਟੀ ਮੇਅਰ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਵਿਚ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਨਿਯਮਤ ਯਤਨ ਕਰ ਰਿਹਾ ਹੈ | ਅਧਿਕਾਰੀਆਂ ਨੂੰ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿਚ ਨਗਰ ਨਿਗਮ ਦਾ ਸਮਰਥਨ ਕਰਨ ਅਤੇ ਕਾਰਵਾਈ ਤੋਂ ਬਚਣ ਲਈ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਬੰਦ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।