02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਮਨੁੱਖਤਾ ਦੇ ਰਹਿਬਰ, ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆਂ ਹੋਇਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਂ ਨੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਭੇਂਟ ਕੀਤਾ | ਜੁਗੋ ਜੁੱਗ ਅਟੱਲ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ ਤੇ ਫੁੱਲਾਂ ਨਾਲ ਸੱਜੀ ਪਾਲਕੀ ਅੰਦਰ ਸ਼ਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਫੁੱਲਾਂ ਦੀ ਵਰਖਾ ਕਰਕੇ ਆਪਣਾ ਸਤਿਕਾਰ ਸਹਿਤ ਸਿੱਜਦਾ ਭੇਟ ਕੀਤਾ | ਨਗਰ ਕੀਰਤਨ 'ਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਜਿੱਥੇ ਗੁਰੂ ਸਾਹਿਬ ਵਲੋਂ ਉਚਰੀ ਇਲਾਹੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ, ਉੱਥੇ ਬੈਂਡ ਪਾਰਟੀਆਂ ਗੁਰਬਾਣੀ ਦੇ ਸ਼ਬਦਾਂ ਦੀਆਂ ਆਨੰਦਮਈ ਧੁੰਨਾਂ ਵਜਾ ਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਤੇ ਰੂਹਾਨੀਅਤ ਦੀ ਰੰਗਤ ਪ੍ਰਦਾਨ ਕਰ ਰਹੇ ਸਨ | ਨਗਰ ਕੀਰਤਨ ਵਿਚ ਸ਼ਾਮਿਲ ਗੱਤਕਾ ਪਾਰਟੀ ਦੇ ਨੌਜਵਾਨ ਬੜੀ ਸੂਰਬੀਰਤਾ ਦੇ ਨਾਲ ਗੱਤਕੇ ਦੀ ਖੇਡ ਦੇ ਜ਼ੌਹਰ ਦਿਖਾ ਕੇ ਸੰਗਤਾਂ ਨੂੰ ਮੰਤਰ ਮੂੰਗਧ ਕਰ ਰਹੇ ਸਨ | ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸੁਹਿਰਦ ਉੱਦਮਾਂ ਸਦਕਾ ਸਜਾਏ ਗਏ ਉਕਤ ਮਹਾਨ ਨਗਰ ਕੀਰਤਨ ਦਾ ਮਾਡਲ ਟਾਊਨ ਐਕਸਟੈਨਸ਼ਨ ਦੇ ਵੱਖ-ਵੱਖ ਬਲਾਕਾਂ ਦੀਆਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਖਾਸ ਕਰਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਚਾਰ ਖੰਬਾ ਰੋਡ, ਮਿੰਟਗੁਮਰੀ ਚੌਂਕ ਅਤੇ ਮਾਡਲ ਟਾਊਨ ਦੇ ਵੱਖ-ਵੱਖ ਬਲਾਕਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁ: ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸਮਾਪਤ ਹੋਇਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਅਤੱਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ, ਜੋਗਿੰਦਰ ਸਿੰਘ ਸਲੂਜਾ ਵੱਲੋਂ ਸਮੂਹ ਸੰਗਤਾਂ, ਸ਼ਬਦੀ ਜੱਥਿਆਂ, ਇਸਤਰੀ ਸਤਿਸੰਗ ਸਭਾਵਾਂ, ਸੇਵਾ ਸੁਸਾਇਟੀਆਂ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਆਨਲਾਈਨ ਲਾਟਰੀ ਰਾਹੀਂ ਪੈਸੇ ਲੁੱਟਣ ਵਾਲੇ ਠੱਗਾਂ ਤੋਂ ਬਚਣ ਲੋਕ-ਮਨਮੀਤ ਗਾਂਧੀ <br/> ਅਗਲੀ ਖ਼ਬਰ ਵਿਧਾਇਕ, ਸੀਨੀਅਰ ਡਿਪਟੀ ਮੇਅਰ ਅਤੇ ਨਿਗਮ ਕਮਿਸ਼ਨਰ ਨੇ ਪਵੇਲੀਅਨ ਮਾਲ ਨੇੜੇ ਸਟੈਟਿਕ ਕੰਪੈਕਟਰ ਸਾਈਟ ਦਾ ਕੀਤਾ ਨਿਰੀਖਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।