01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਵਿਰੋਧ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੋਂ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕੇਂਦਰ ਸਰਕਾਰ ਦੇ ਉਪਰੋਕਤ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦੀ ਹਰੇਕ ਸਰਕਾਰ ਨੇ ਪੰਜਾਬ ਨਾਲ ਕਈ ਪੱਖਾਂ ਤੋਂ ਧੱਕਾ ਕੀਤਾ ਹੈ | ਲਗਪਗ ਛੇ ਦਹਾਕਿਆਂ ਬਾਅਦ ਵੀ ਪੰਜਾਬ ਲਈ ਬਣਾਈ ਗਈ ਰਾਜਧਾਨੀ ਚੰਡੀਗੜ੍ਹ ਅੱਜ ਤੱਕ ਪੰਜਾਬ ਦੇ ਹਵਾਲੇ ਨਹੀਂ ਕੀਤੀ ਗਈ | ਮੌਜੂਦਾ ਕੇਂਦਰ ਸਰਕਾਰ ਦਾ ਇਹ ਕਦਮ ਸੰਵਿਧਾਨ ਦੇ ਸੰਘੀ ਢਾਂਚੇ ਦੀ ਵੀ ਘੋਰ ਉਲੰਘਣਾ ਵਾਲਾ ਹੈ | ਅਕਾਦਮੀ ਨੇ ਵਿਦਿਆਰਥੀ ਕੌਂਸਲ ਵਲੋਂ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਪੰਜਾਬੀ ਚੁੱਪਚਾਪ ਬਰਦਾਸ਼ਤ ਨਹੀਂ ਕਰਨਗੇ ਤੇ ਹਰ ਪੱਧਰ 'ਤੇ ਇਸ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਦਮੀ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਅਤੇ ਸਮੂਹ ਮੈਂਬਰ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਨ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੰਬੰਧੀ ਲਏ ਗਏ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ |

ਪਿਛਲੀ ਖ਼ਬਰ ਪਤੀ-ਪਤਨੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਚਾਰ ਗਿ੍ਫ਼ਤਾਰ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਜਨਤਾ ਲਈ ਚੇਤਾਵਨੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।