01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਰਵਾਨਾ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ, ਧਰਮਪੁਰਾ ਲੁਧਿਆਣਾ ਤੋਂ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਗੁਰਪ੍ਰੀਤ ਸਿੰਘ ਧਰਮਪੁਰਾ ਮੁੱਖ ਸੇਵਾਦਾਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਜੈਕਾਰਿਆਂ ਦੀ ਗੂੰਜ ਵਿਚ ਬੱਸਾਂ ਨੂੰ ਰਵਾਨਾ ਕੀਤਾ | ਇਸ ਮੌਕੇ ਸੁਰਿੰਦਰ ਪਾਲ ਸਿੰਘ, ਰਨਬੀਰ ਸਿੰਘ, ਜਗਜੀਤ ਸਿੰਘ ਢੱਲ, ਹਰਸਿਮਰਨ ਸਿੰਘ, ਗੁਰਜੋਤ ਸਿੰਘ, ਜਤਿੰਦਰ ਕੁਮਾਰ, ਸਿਮਰਨ ਸਿੰਘ ਸੂਰੀ, ਹਰਪ੍ਰੀਤ ਸਿੰਘ ਗਬਰ, ਜਸਪਾਲ ਸਿੰਘ, ਰਤਨ ਸਿੰਘ, ਹਰਜੋਤ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਕੁਮਾਰ, ਸ਼ਾਂਤੀ ਕੁਮਾਰ, ਬੀਬੀ ਨਰਿੰਦਰ ਕੌਰ, ਬੀਬੀ ਚਰਨਜੀਤ ਕੌਰ, ਰੰਮੀ ਭੈਣਜੀ, ਰਾਣੀ ਭੈਣਜੀ, ਰਜੀ ਭੈਣਜੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ-ਕੇ. ਡੀ. ਵੈਦ... ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਨੇ 72 ਘੰਟੇ ਦੇ ਝੋਨੇ ਦੀ ਲਿਫਟਿੰਗ ਦੇ ਨਿਯਮਾਂ ਨੂੰ ਪਾਰ ਕਰਕੇ ਪੰਜਾਬ ਵਿਚ ਮੋਹਰੀ ਸਥਾਨ ਹਾਸਲ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।