01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਠੱਕਰਵਾਲ ਵਿਖੇ ਨਗਰ ਕੀਰਤਨ ਨੂੰ ਲੈ ਕੇ ਤਿਆਰੀਆਂ ਮੁਕੰਮਲ, ਆਰੰਭਤਾ ਅੱਜ <br/>

ਅਜੀਤ ਡੈਸਕ 04-11-2025
ਫੁੱਲਾਂਵਾਲ, 3 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਦੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਵਿਖੇ ਸਮੂਹ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ 4 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ | ਸਰਪੰਚ ਆਤਮਾ ਸਿੰਘ ਠੱਕਰਵਾਲ, ਸਾਬਕਾ ਸਰਪੰਚ ਅਮਰਜੀਤ ਸਿੰਘ ਮਿੱਠਾ ਅਤੇ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਨਗਰ ਕੀਰਤਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ | ਇਸ ਮੌਕੇ ਸੰਗਤ ਵੱਡੀ ਗਿਣਤੀ ਵਿਚ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕਰਦੀ ਹੋਈ ਨਗਰ ਵਿਚ ਸ਼ਮੂਲੀਅਤ ਕਰੇਗੀ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ-ਪ੍ਰਧਾਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।