01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ-ਪ੍ਰਧਾਨ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਅੱਜ 4 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਮੰਗਲਵਾਰ ਦੁਪਹਿਰ 1.00 ਵਜੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਵੇਗਾ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਂਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਂਕ, ਚੌੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚੌਂਕ, ਗੁ: ਛੇਵੀਂ ਪਾਤਸ਼ਾਹੀ, ਸੀ.ਐਮ.ਸੀ ਚੌਂਕ, ਖੁੱਡ ਮੁਹੱਲਾ, ਪੁਰਾਣਾ ਸਿਵਿਲ ਹਸਪਤਾਲ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਨਗਰ ਕੀਰਤਨ ਵਿਚ ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਸਿਆਸੀ ਪਾਰਟੀਆਂ ਦੇ ਆਗੂ, ਗੱਤਕਾ ਪਾਰਟੀਆਂ, ਸਕੂਲ ਦੇ ਬੱਚੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ | ਉਨ੍ਹਾਂ ਦੱਸਿਆ ਕਿ ਆਗਮਨ ਪੁਰਬ ਦੇ ਸਬੰਧ ਵਿਚ 5 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ ਅੰਮਿ੍ਤ ਵੇਲੇ 4.00 ਵਜੇ ਤੋਂ ਦੇਰ ਰਾਤ 12.30 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਵਿਚ ਭਾਈ ਆਨੰਦ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗਿਆਨੀ ਬੇਅੰਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਗਗਨਦੀਪ ਸਿੰਘ ਲੁਧਿਆਣਾ, ਭਾਈ ਦਵਿੰਦਰ ਸਿੰਘ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਅੰਮਿ੍ਤ ਸੰਚਾਰ ਦਿਨ ਬੁੱਧਵਾਰ ਸ਼ਾਮ 6.00 ਵਜੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਅੰਮਿ੍ਤ ਦਾ ਬਾਟਾ ਤਿਆਰ ਹੋਵੇਗਾ |

ਪਿਛਲੀ ਖ਼ਬਰ ਜੇਲ੍ਹ ਵਿਚੋਂ ਚਾਰ ਮੋਬਾਈਲ ਬਰਾਮਦ <br/> ਅਗਲੀ ਖ਼ਬਰ ਠੱਕਰਵਾਲ ਵਿਖੇ ਨਗਰ ਕੀਰਤਨ ਨੂੰ ਲੈ ਕੇ ਤਿਆਰੀਆਂ ਮੁਕੰਮਲ, ਆਰੰਭਤਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।