ਲੁਧਿਆਣਾ, 6 ਨਵੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਨਾਨ ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਅੱਜ ਪ੍ਰਸ਼ਾਸਕੀ ਬਲਾਕ ਦੇ ਸਾਹਮਣੇ ਰੋਸ ਰੈਲੀ ਕਰਨ ਦਾ ਅਲਟੀਮੇਟਮ ਜਾਰੀ ਕੀਤਾ ਹੈ | ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਲੋਂ ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਤਨਖ਼ਾਹਾਂ ਲਈ ਪਿਛਲੇ ਸੱਤ ਮਹੀਨੇ ਤੋਂ ਗਰਾਂਟ ਜਾਰੀ ਨਹੀਂ ਕੀਤੀ | ਸਮੂਹ ਕਰਮਚਾਰੀਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਮਿਲੀਆਂ ਤਾਂ ਉਹ ਆਪਣੀ ਯੂਨੀਅਨ ਦੇ ਝੰਡੇ ਹੇਠ ਅੱਜ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ |