ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਅਤੇ ਸਾਮਾਨ ਚੋਰੀ <br/>
ਅਜੀਤ ਡੈਸਕ
07-11-2025
ਹਥਿਆਰਬੰਦ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ
ਸਥਾਨਕ ਡਾਬਾ ਰੋਡ 'ਤੇ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦਾ ਐਕਟੀਵਾ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕਿ੍ਸ਼ਨ ਕੁਮਾਰ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਡਾਬਾ ਰੋਡ 'ਤੇ ਜਾ ਰਿਹਾ ਸੀ ਕਿ ਉਕਤ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਐਕਟੀਵਾ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਟਰਾਂਸਪੋਰਟ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਰਾਜਵਿੰਦਰ ਕੌਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਨੀਤੂ ਉਸ ਦੇ ਪਤੀ ਹੈਪੀ ਕਿ੍ਸ਼ ਜਤਿਨ ਲਕਸ਼ੇ ਕੇਸ਼ਵ ਅਤੇ 20 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਦੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ |