ਆਲਮਗੀਰ, 6 ਨਵੰਬਰ (ਜਰਨੈਲ ਸਿੰਘ ਪੱਟੀ)-ਪ੍ਰਸਿੱਧ ਪ੍ਰਾਪਰਟੀ ਕਾਰੋਬਾਰੀ ਤੇ ਯੂਥ ਅਕਾਲੀ ਦਲ ਦੇ ਸਕੱਤਰ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 5ਵੀਂ ਵਾਰ ਪ੍ਰਧਾਨ ਚੁਣ ਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਲਾਘਾਯੋਗ ਕੰਮ ਕੀਤਾ ਹੈ | ਵਿੱਕੀ ਸੋਹਲ ਨੇ ਕਿਹਾ ਕਿ ਐਡਵੋਕੇਟ ਧਾਮੀ ਬੇਦਾਗ ਅਤੇ ਸਿੱਖ ਪੰਥ ਨੂੰ ਸਮਰਪਿਤ ਆਗੂ ਹੋਣ ਕਰਕੇ ਸਰਬ ਪਰਵਾਨਿਤ ਆਗੂ ਵਜੋਂ ਉਭਰੇ ਹਨ |