17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੀਤਾਂਜਲੀ ਸਕੂਲ ਬਸੰਤ ਸਿਟੀ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 07-11-2025
ਇਆਲੀ/ਥਰੀਕੇ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੀਤਾਂਜਲੀ ਇੰਟਰਨੈਸ਼ਨਲ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀ ਆਪਣੇ ਅਧਿਆਪਕਾਂ ਸੁਨੈਨਾ ਕਪੂਰ, ਰਚਨਾ ਚੁੱਘ, ਜਸਪ੍ਰੀਤ ਕੌਰ, ਸੁਮਨਦੀਪ ਕੌਰ, ਰਵਿੰਦਰ ਕੌਰ, ਦੀਪਾ, ਕੋਮਲ, ਜੋਤੀ, ਇਤੀ, ਸਨਵੀ, ਅਦਿੱਤੀ, ਸੀਤਲ, ਕੀਰਤੀ, ਆਕਿ੍ਤੀ ਅਤੇ ਹੋਰ ਸਕੂਲ ਮੁਲਾਜ਼ਮਾਂ ਸਮੇਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਨਤਮਸਤਕ ਹੋਏ | ਇਸ ਮੌਕੇ ਭਾਈ ਗੁਰਜੀਤ ਸਿੰਘ ਵਲੋਂ ਸ੍ਰੀ ਅਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਜਾਪ ਕੀਤੇ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਦੀ ਇਸ ਸੋਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਅਧਿਆਪਕਾਂ ਅਤੇ ਸਕੂਲ ਮੁਲਾਜ਼ਮਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ, ਜਥੇਦਾਰ ਚਰਨ ਸਿੰਘ, ਮਾਸਟਰ ਬਲਰਾਜ ਸਿੰਘ, ਜਗਦੀਸ਼ ਸਿੰਘ ਬਿੱਟੂ, ਜਗਤਾਰ ਸਿੰਘ ਐਤੀਆਣਾ, ਕੁਲਦੀਪ ਸਿੰਘ ਖਾਲਸਾ, ਦਵਿੰਦਰ ਸਿੰਘ, ਅਵਤਾਰ ਸਿੰਘ ਨਿਰਬਾਣ, ਪੰਮੀ ਤੂਰ, ਤਰਨਜੋਤ ਸਿੰਘ, ਬੀਬੀ ਇਕਬਾਲ ਕੌਰ, ਬੀਬੀ ਗੁਰਵਿੰਦਰ ਕੌਰ, ਬੀਬੀ ਰਵਨੀਤ ਕੌਰ, ਬੀਬੀ ਜਸਵਿੰਦਰ ਕੌਰ , ਬੀਬੀ ਪਿ੍ਤਪਾਲ ਕੌਰ ਅਤੇ ਬੀਬੀ ਦਵਿੰਦਰ ਕੌਰ ਨੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਐਡੀਸੀਓ ਐਨੀਮਲ ਨਿਊਟ੍ਰੀਸ਼ਨ ਇੰਡੀਆ ਨਾਲ ਕੀਤਾ ਇਕਰਾਰਨਾਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।