17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 07-11-2025
ਫੁੱਲਾਂਵਾਲ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ | ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਿਖਾਏ ਗਏ ਸ਼ਾਂਤੀ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਫੈਲਾਉਂਦੇ ਹੋਏ ਇਲਾਹੀ ਬਾਣੀ ਦਾ ਰੂਹਾਨੀ ਕੀਰਤਨ ਗਾਇਨ ਕੀਤਾ | ਸਮਾਪਤੀ 'ਤੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਵਿਚ ਪ੍ਰਸ਼ਾਦ ਵਰਤਾਇਆਂ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ''ਨਾਮ ਜਪਣਾ, ਕੀਰਤ ਕਰਨੀ ਅਤੇ ਵੰਡ ਛਕਣਾ'' ਨੂੰ ਸੌਖੇ ਤੇ ਸੁੰਦਰ ਢੰਗ ਨਾਲ ਦਰਸਾਇਆ | ਸਕੂਲ ਦੀ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕੀਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਅਦਾਲਤੀ ਕੰਪਲੈਕਸ 'ਚ ਪੇਸ਼ੀ ਭੁਗਤਣ ਆਏ ਵਿਅਕਤੀ ਦੀ ਜੇਬ ਵਿਚੋਂ ਪਰਸ ਚੋਰੀ ਕਰ ਕੇ ਭੱਜ ਰਿਹਾ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।