ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ (ਚੈ:) ਹਸਪਤਾਲ, ਲੁਧਿਆਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਪੂਰਵਕ ਢੰਗ ਨਾਲ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਨਰਸਿੰਗ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ | ਇਹ ਸਮਾਗਮ ਅਧਿਆਤਮਿਕਤਾ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸ਼ਾਂਤੀ, ਸਦਭਾਵਨਾ ਅਤੇ ਸਮੂਹਿਕ ਭਲਾਈ ਲਈ ਅਰਦਾਸ ਕੀਤੀ | ਸਮਾਗਮ ਵਿਚ ਗੁਰਪ੍ਰੀਤ ਕੌਰ ਬਖਸ਼ੀ, ਬਲਜੀਤ ਸਿੰਘ ਮੱਕੜ, ਜੋਗਿੰਦਰ ਸਿੰਘ ਈਰੋਜ, ਅਰਵੀਨ ਕੌਰ ਮੱਕੜ, ਉਪ ਪਿ੍ੰਸੀਪਲ ਪ੍ਰੋ. ਅਮਨਦੀਪ ਕੌਰ, ਕਰਨਲ ਰਣਧੀਰ ਸਿੰਘ, ਆਰ.ਐਮ. ਗੁਪਤਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |