17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 07-11-2025
ਢੰਡਾਰੀ ਕਲਾਂ/ਲੁਧਿਆਣਾ, 6 ਨਵੰਬਰ (ਜਸਵੀਰ ਸਿੰਘ ਬੰਗਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰਬਾਣੀ ਜਸ ਸਰਵਣ ਕੀਤਾ | ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਨੇ ਕਥਾ ਕੀਰਤਨ ਦੀ ਹਾਜ਼ਰੀ ਭਰਦਿਆਂ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ, ਸੁਖਦੇਵ ਸਿੰਘ ਘੁੱਕਾ ਤੇ ਪ੍ਰਬੰਧਕਾਂ ਨੇ ਸਾਂਝੇ ਤੌਰ 'ਤੇ ਕੀਰਤਨੀ ਜੱਥਿਆਂ ਨੂੰ ਸਿਰੋਪਾਉ ਭੇਟ ਕੀਤੇ | ਉਨ੍ਹਾਂ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸ਼ਾਮ ਸਮੇਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ | ਵਾਰਡ ਨੰਬਰ 32 ਢੰਡਾਰੀ ਕਲਾਂ ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਪ੍ਰਬੰਧਕਾਂ ਨੇ ਸਨਮਾਨ ਕੀਤਾ | ਇਸ ਮੌਕੇ ਨਿਰਮਲ ਸਿੰਘ ਸੈਕਟਰੀ, ਮੋਹਨ ਸਿੰਘ ਖ਼ਜ਼ਾਨਚੀ, ਅਮਰੀਕ ਸਿੰਘ ਮੀਤ ਪ੍ਰਧਾਨ, ਪਿਸ਼ੌਰਾ ਸਿੰਘ ਸਾਬਕਾ ਪ੍ਰਧਾਨ, ਮਲਕੀਤ ਸਿੰਘ, ਰਣਜੀਤ ਸਿੰਘ, ਪ੍ਰੇਮ ਸਿੰਘ, ਸੰਤੋਖ ਸਿੰਘ, ਅਲਵੇਲ ਸਿੰਘ, ਗੁਰਜੀਤ ਸਿੰਘ ਕੈਸ਼ੀਅਰ, ਜਗਮੋਹਨ ਸਿੰਘ, ਪਰਮਿੰਦਰ ਸਿੰਘ, ਜਗਰੂਪ ਸਿੰਘ, ਰੁਪਿੰਦਰਪਾਲ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਸਾਰੇ ਮੈਂਬਰ, ਗੁਰਦੀਪ ਸਿੰਘ ਗਰਚਾ, ਗੋਲਡੀ ਗਰਚਾ, ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਗਰਚਾ, ਨਵੀ ਗਰਚਾ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਸੁੱਖਾ ਗਰਚਾ, ਮਨਜੀਤ ਸੈਣੀ, ਪ੍ਰਦੀਪ ਗਰਚਾ, ਗੋਰਾ ਗਰਚਾ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਕਾਲੀ, ਮਨਵੀਰ ਸਿੰਘ, ਭਾਨਾ ਨਿਹੰਗ, ਅਜਮੇਰ ਸਿੰਘ, ਆਤਮਾ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ-ਮਰਵਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।