30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਹਾਇਕ ਸੁਪਰਡੈਂਟ ਨਾਲ ਉਲਝਣ ਵਾਲੀਆਂ ਬੰਦੀ ਔਰਤਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਮਹਿਲਾ ਜੇਲ੍ਹ ਵਿਚ ਸਹਾਇਕ ਸੁਪਰਡੈਂਟ ਨਾਲ ਉਲਝਣ ਵਾਲੀਆਂ ਅÏਰਤ ਬੰਦੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਰੁਬਿੰਦਰ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੂਜਾ ਰਾਣੀ, ਬਕੋਲਾ ਐਲਜੀਬਤ ਅਤੇ ਡੋਮੀਨਲਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਅÏਰਤਾਂ ਵੱਖ ਵੱਖ ਮਾਮਲਿਆਂ ਵਿਚ ਜੇਲ੍ਹ ਵਿਚ ਬੰਦ ਹਨ ਅਤੇ ਬੀਤੇ ਦਿਨ ਡਿਊਟੀ ਦÏਰਾਨ ਉਕਤ ਅÏਰਤਾਂ ਉਸ ਨਾਲ ਅਤੇ ਹੋਰ ਮੁਲਾਜ਼ਮਾਂ ਨਾਲ ਉਲਝ ਪਈਆਂ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰਜ਼ਾ ਲੈਣ ਵਾਲਿਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲੁਧਿਆਣਾ ਪੁੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।