22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਾਰ ਵਿਚ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰ ਵਿਚ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਅਮਨਦੀਪ ਸਿੰਘ ਭਡੋਲ ਵਾਸੀ ਪਿੰਡ ਸੁਨੇਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਬਹਾਨੇ ਨਾਲ ਉਸ ਨੂੰ ਕਾਰ ਵਿਚ ਬਿਠਾ ਕੇ ਲੈ ਗਿਆ ਅਤੇ ਰਸਤੇ ਵਿਚ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਬਾਅਦ ਵਿਚ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ : ਪੁਲਿਸ ਨੇ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫਾਗੁਨੀ ਪੁੱਤਰੀ ਮੁਕੇਸ਼ ਕੁਮਾਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਪ੍ਰੀਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਜੀਓ ਕੰਪਨੀ ਦੇ ਟਾਵਰ ਤੋਂ ਸਾਮਾਨ ਚੋਰੀ : ਸਥਾਨਕ ਹੈਬੋਵਾਲ ਤੋਂ ਚੋਰਾਂ ਵਲੋਂ ਜੀਓ ਕੰਪਨੀ ਦੇ ਟਾਵਰ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ | ਪੁਲਿਸ ਵਲੋਂ ਇਸ ਸਬੰਧੀ ਤਲਵਿੰਦਰ ਸਿੰਘ ਵਾਸੀ ਮੋਹਾਲੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ |
ਨਾਜਾਇਜ਼ ਸ਼ਰਾਬ ਬਰਾਮਦ : ਪੁਲਿਸ ਨੇ ਰਕੇਸ਼ ਮਲਹੋਤਰਾ ਵਾਸੀ ਟਿੱਬਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ : ਪੁਲਿਸ ਨੇ ਸੁੱਖਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਦੀ ਸ਼ਿਕਾਇਤ 'ਤੇ ਮਾਹੀ ਸ਼ਰਮਾ ਵਾਸੀ ਇੰਡਸਟਰੀ ਏਰੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 4 ਲੱਖ 51 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਕੁੱਟਮਾਰ ਦਾ ਮਾਮਲਾ : ਪੁਲਿਸ ਨੇ ਗੁਰਮੀਤ ਸਿੰਘ ਵਾਸੀ ਗੋਪਾਲ ਨਗਰ ਦੀ ਸ਼ਿਕਾਇਤ 'ਤੇ ਨਿਰਮਲ ਸਿੰਘ ਵਾਸੀ ਖਾਸੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਲੇਖ ਮੁਕਾਬਲੇ 'ਚ ਕਿਰਨਦੀਪ ਕੌਰ ਨਾਫਰੇ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਜੈਕਾਰਿਆਂ ਦੀ ਗੂੰਜ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।