22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲੇਖ ਮੁਕਾਬਲੇ 'ਚ ਕਿਰਨਦੀਪ ਕੌਰ ਨਾਫਰੇ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ, ਫੋਕਲ ਪੁਆਇੰਟ ਦੀ ਵਿਦਿਆਰਥਣ ਕਿਰਨਦੀਪ ਕੌਰ ਨਾਫਰੇ ਨੇ ਪੰਜਾਬ ਭਰ ਦੇ 400 ਵਿਦਿਆਰਥੀਆਂ ਵਿਚੋਂ ਲੇਖ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲੇ੍ਹ ਦਾ ਨਾਂ ਰੌਸ਼ਨ ਕੀਤਾ ਹੈ | ਗਡਵਾਸੂ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਮਾਗਮ ਵਿਚ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਸ ਨੰੂ ਤਿੰਨ ਹਜ਼ਾਰ ਰੁਪਏ ਨਕਦ, ਮੋਮੈਂਟੋ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ | ਇਸੇ ਸਕੂਲ ਦੀਆਂ ਬਾਨੀ ਡੋਗਰਾ ਦੂਜਾ ਤੇ ਅਕਸ਼ਰਾ ਨੇ ਤੀਜਾ ਸਥਾਨ ਹਾਸਲ ਕੀਤਾ | ਕਿਰਨਦੀਪ ਕੌਰ ਨਾਫਰੇ ਨੇ ਆਪਣੀ ਕਾਮਯਾਬੀ ਪਿੱਛੇ ਆਪਣੇ ਮਾਤਾ-ਪਿਤਾ ਤੇ ਸਕੂਲ ਸਟਾਫ਼ ਦਾ ਹੱਥ ਦੱਸਿਆ |

ਪਿਛਲੀ ਖ਼ਬਰ ਜੀ.ਜੀ.ਐਨ. ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਗਜ਼ਲ ਦਰਬਾਰ ਕਰਵਾਇਆ ਅਗਲੀ ਖ਼ਬਰ ਕਾਰ ਵਿਚ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।