22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਅੱਜ ਹੋਣਗੇ 31 ਲੜਕੀਆਂ ਦੇ ਸਮੂਹਿਕ ਵਿਆਹ

ਪੰਜ ਰੋਜ਼ਾ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਹੋਰ ਹਾਜ਼ਰੀਨ ਸੰਗਤਾਂ | ਤਸਵੀਰ : ਬਲਬੀਰ ਸਿੰਘ ਰਾਣਾ <br/> 23-11-2025
ਲਾਡੋਵਾਲ, 22 ਨਵੰਬਰ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰੂਘਰ ਦੀ ਸੇਵਾਦਾਰ ਸਵਰਗੀ ਮਾਤਾ ਪ੍ਰਕਾਸ਼ ਕÏਰ ਦੀ ਬਰਸੀ ਦਿਹਾੜੇ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੇ 21 ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ 10 ਵਜੇ ਭੋਗ ਪਾਏ ਜਾਣਗੇ ਅਤੇ ਇਸ ਦÏਰਾਨ ਮਾਤਾ ਪ੍ਰਕਾਸ਼ ਕÏਰ ਜੀ ਦੀ ਬਰਸੀ ਨੂੰ ਸਮਰਪਿਤ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕੀਤੇ ਜਾਣਗੇ ਅਤੇ ਜੋੜਿਆਂ ਨੂੰ ਲੋੜੀਂਦਾ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ ¢ ਬਾਬਾ ਆਲੋਵਾਲ ਨੇ ਦੱਸਿਆ ਕਿ 24 ਅਤੇ 25 ਨਵੰਬਰ ਨੂੰ ਪੇਂਡੂ ਖੇਡ ਮੇਲਾ ਹੋਵੇਗਾ, ਜਿਸ ਵਿਚ ਜੇਤੂ ਟੀਮਾਂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਜਾਵੇਗੀ ਅਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਵੀ ਲਗਾਇਆ ਜਾਵੇਗਾ ¢ ਇਸ ਮÏਕੇ ਡਾ. ਅਮਨਜੋਤ ਸਿੰਘ ਸੰਧੂ, ਰਣਜੋਤ ਸਿੰਘ ਬਠਿੰਡਾ, ਹਰਦੇਵ ਸਿੰਘ ਪਿਹੋਵਾ, ਸ਼ੇਰ ਸਿੰਘ ਨੰਗਲ, ਬਿਕਰਮਜੀਤ ਸਿੰਘ ਲੋਹੀਆਂ, ਕਸ਼ਮੀਰ ਸਿੰਘ ਪੱਦੀ ਜਗੀਰ, ਭਾਈ ਬਲਵੰਤ ਸਿੰਘ, ਹਰਪ੍ਰੀਤ ਪੁੰਨੀਆ, ਮੋਹਨਾ ਅਤੇ ਸੁਨੀਲ ਆਦਿ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਨੇ ਮੈਡੀਕਲ ਲਾਈਨ ਵਿਚ ਕੀਤੀਆਂ ਅਹਿਮ ਪ੍ਰਾਪਤੀਆਂ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।