22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੀ.ਏ.ਯੂ. ਵਿਚ ਖੇਤੀ ਇੰਜੀਨੀਅਰਿੰਗ ਅਤੇ ਕਮਿਊਨਿਟੀ ਸਾਇੰਸ ਕਾਲਜਾਂ ਦਾ ਡਿਗਰੀ ਵੰਡ ਸਮਾਰੋਹ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ 2018-19 ਤੋਂ ਲੈ ਕੇ 2023-24 ਤੱਕ ਖੇਤੀ ਇੰਜੀਨੀਅਰਿੰਗ ਕਾਲਜ ਅਤੇ ਕਮਿਊਨਿਟੀ ਸਾਇੰਸ ਕਾਲਜ ਵਿਚ ਪੜਾਈ ਕਰਨ ਵਾਲੇ 394 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਇਸਦੇ ਨਾਲ ਹੀ 2025 ਦਾ ਇਨਾਮ ਸਮਾਰੋਹ ਵੀ ਹੋਇਆ ¢ ਇਸ ਸਮਾਰੋਹ ਦੇ ਮੁੱਖ ਮਹਿਮਾਨ ਅਮਰੀਕਾ ਦੀ ਜਾਰੀਜ਼ਾ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੀਰਟਸ ਅਤੇ 1959 ਵਿਚ ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ ਤੋਂ ਸੋਨ ਤਮਗਾ ਜਿੱਤਣ ਵਾਲੇ ਡਾ. ਮਨਜੀਤ ਸਿੰਘ ਛੀਨਣ ਸਨ | ਉਨ੍ਹਾਂ ਨਾਲ ਵਿਸ਼ੇਸ਼ ਤÏਰ 'ਤੇ ਉਨ੍ਹਾਂ ਦੀ ਸੁਪਤਨੀ ਅਤੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਡਾ. ਲਤਾ ਮਹਾਹਨ ਛੀਨਣ ਵੀ ਮÏਕੇ 'ਤੇ ਮੌਜੂਦ ਰਹੇ ¢ ਸਮਾਰੋਹ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ¢ ਡਾ ਗੋਸਲ ਨੇ ਡਿਗਰੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਲਈ ਸ਼ੁੱਭ ਕਾਮਨਾਵਾਂ ਦੇ ਭਾਵ ਪ੍ਰਗਟਾਉਂਦਿਆਂ ਕਨਵੋਕੇਸ਼ਨ ਦੇ ਆਰੰਭ ਦਾ ਐਲਾਨ ਕੀਤਾ | ਡਾ. ਛੀਨਣ ਨੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਾਮਯਾਬ ਹੋਣ ਦੇ ਨੁਕਤੇ ਦੱਸੇ ¢ ਇਸ ਮÏਕੇ ਬੀ. ਟੈਕ 'ਖੇਤੀ ਇੰਜੀਨੀਅਰਿੰਗ' ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਗਏ ¢ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ ਕਿਰਨ ਬੈਂਸ ਨੇ ਕਾਲਜ ਵਲੋਂ ਪੇਂਡੂ ਅÏਰਤਾਂ ਦੇ ਸਸ਼ਕਤੀਕਰਨ ਲਈ ਚਲਾਏ ਜਾ ਰਹੇ ਸਿਖਲਾਈ ਪ੍ਰਬੰਧਾਂ ਦਾ ਵਿਸ਼ੇਸ਼ਤਾ ਨਾਲ ਜ਼ਿਕਰ ਕੀਤਾ | ਇਸ ਇਨਾਮ ਵੰਡ ਸਮਾਰੋਹ ਦÏਰਾਨ ਬੀ.ਐਸ.ਸੀ. (ਆਨਰਜ਼) ਹੋਮ ਸਾਇੰਸ, ਬੀ.ਐਸ.ਸੀ. (ਆਨਰਜ਼) ਨਿਊਟ੍ਰੀਸ਼ਨ ਅਤੇ ਡਾਈਟੈਟਿਕਸ, ਬੀ.ਐਸ.ਸੀ. (ਆਨਰਜ਼) ਫ਼ੈਸ਼ਨ ਡਿਜ਼ਾਈਨਿੰਗ, ਬੀ.ਐਸ.ਸੀ. (ਆਨਰਜ਼) ਇੰਟੀਰੀਅਰ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਸਮਾਪਤੀ ਉਪਰੰਤ ਡਿਗਰੀਆਂ, ਤਮਗਿਆਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ ¢

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਦੀਵਾਨ ਸਜਾਏ <br/> ਅਗਲੀ ਖ਼ਬਰ ਐਨ.ਐਸ.ਪੀ.ਐਸ. ਗਿੱਲ ਦੇ ਖਿਡਾਰੀਆਂ ਦਾ ਰਾਸ਼ਟਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।