22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਦੀਵਾਨ ਸਜਾਏ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਸ਼ਾਮ 6.30 ਵਜੇ ਤੋਂ ਲੈਕੇ ਰਾਤ 11.00 ਵਜੇ ਤੱਕ ਕੀਰਤਨ ਦਰਬਾਰ ਸਜਾਏ ਗਏ | ਇਸ ਮੌਕੇ ਸੰਗਤਾਂ ਨੇ ਹਾਜ਼ਰੀ ਭਰਦੇ ਹੋਏ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਭਾਈ ਦਵਿੰਦਰ ਸਿੰਘ ਅਤੇ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਅਰਦਾਸ ਤੋਂ ਉਪਰੰਤ ਗੁਰੂ ਦੇ ਬਖ਼ਸ਼ੇ ਲੰਗਰ ਅਤੱੁਟ ਵਰਤਾਏ ਗਏ | ਕੀਰਤਨੀ ਜਥੇ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਸੰਗਤਾਂ ਵਿਚ ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢਲ, ਧਰਮ ਸਿੰਘ ਬਾਜਵਾ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਮਨਿੰਦਰ ਸਿੰਘ ਆਹੂਜਾ, ਤਿ੍ਲੋਚਨ ਸਿੰਘ ਮਨੋਚਾ, ਜਸਵੀਰ ਸਿੰਘ ਗਿਆਨੀ, ਕਸ਼ਮੀਰ ਸਿੰਘ ਗਿਆਨੀ, ਗੁਰਮੁਖ ਸਿੰਘ, ਤਰਨਜੀਤ ਸਿੰਘ, ਸੇਵਕ ਸਿੰਘ, ਮਹਿੰਦਰ ਸਿੰਘ, ਨਰਿੰਦਰ ਸਿੰਘ, ਮੈਨੇਜਰ ਸਰਵਨ ਸਿੰਘ, ਬੀਬੀ ਬਲਵਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਭੁਪਿੰਦਰ ਕੌਰ, ਗੁਰਵਿੰਦਰ ਕੌਰ, ਰਣਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਧਨਾਨਸੂ ਸਕੂਲ ਵਿਖੇ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਦਿਖਾਏ <br/> ਅਗਲੀ ਖ਼ਬਰ ਪੀ.ਏ.ਯੂ. ਵਿਚ ਖੇਤੀ ਇੰਜੀਨੀਅਰਿੰਗ ਅਤੇ ਕਮਿਊਨਿਟੀ ਸਾਇੰਸ ਕਾਲਜਾਂ ਦਾ ਡਿਗਰੀ ਵੰਡ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।