23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲੁਧਿਆਣਾ 'ਚ ਭੁਚਾਲ ਨਿਕਾਸੀ ਮੌਕ ਡਰਿੱਲ ਕਰਵਾਈ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੀਂ ਬੀ.ਐਨ. ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਸਹਿਯੋਗ ਨਾਲ ਮੌਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਸ਼ੇਰਪੁਰ ਵਿਖੇ ਇਕ ਭੂਚਾਲ ਨਿਕਾਸੀ ਮੌਕ ਡਿ੍ਲ ਕਰਵਾਈ ਗਈ | ਇਸ ਮੌਕ ਡਰਿੱਲ ਦਾ ਉਦੇਸ਼ ਲੋਕਾਂ ਨੂੰ ਭੂਚਾਲ ਵਰਗੇ ਐਮਰਜੈਂਸੀ ਹਾਲਾਤਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਆਮ ਲੋਕ ਭੂਚਾਲ ਆਉਣ ਸਮੇਂ ਆਪਣੀ ਹਿੰਮਤ ਅਤੇ ਵਿਸ਼ਵਾਸ ਨਾਲ ਇਸ ਆਪਦਾ ਨਾਲ ਨਜਿੱਠਣ ਦੇ ਯੋਗ ਬਣ ਸਕਣ | ਮੌਕ ਡਿ੍ਲ ਦੌਰਾਨ ਰੋਕਥਾਮ ਉਪਾਅ ਅਤੇ ਬਚਾਅ ਪ੍ਰਕਿਰਿਆਵਾਂ ਦੇ ਨਾਲ-ਨਾਲ ਭੂਚਾਲ ਦੇ ਸਮੇਂ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਹੈ, ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਨ.ਡੀ.ਆਰ.ਐਫ. ਦੇ ਮੈਂਬਰਾਂ ਨੇ ਲੋਕਾਂ ਨੂੰ ਸੁਰੱਖਿਅਤ ਨਿਕਾਸੀ ਵਿਚ ਮਾਰਗਦਰਸ਼ਨ ਅਤੇ ਮਦਦ ਕੀਤੀ |

ਪਿਛਲੀ ਖ਼ਬਰ ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ <br/>... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।