25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ.ਸੀ.ਸੀ. ਦਿਵਸ ਮਨਾਇਆ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਜਸਵਿੰਦਰ ਸਿੰਘ)-ਡੀ.ਜੀ. ਐਨ. ਸੀ. ਸੀ. ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ, ਐਨ.ਸੀ.ਸੀ. ਆਰਮੀ ਵਿੰਗ ਅਤੇ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਸੰਗੀਤ ਵਿਭਾਗ ਨੇ ਅੱਜ ਕਾਲਜ ਕੈਂਪਸ ਵਿਚ ਐਨ.ਸੀ.ਸੀ. ਦਿਵਸ ਮਨਾਇਆ¢ ਐਨ.ਸੀ.ਸੀ. ਦਿਵਸ ਹਰ ਸਾਲ ਨਵੰਬਰ ਦੇ ਚੌਥੇ ਐਤਵਾਰ ਨੂੰ ਨੈਸ਼ਨਲ ਕੈਡੇਟ ਕੋਰ ਦੇ ਮੁੱਲਾਂ ਅਤੇ ਉਦੇਸ਼ਾਂ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ | ਜਸ਼ਨ ਦੀ ਸ਼ੁਰੂਆਤ ਸਹੁੰ ਨਾਲ ਹੋਈ, ਜਿਸ ਦÏਰਾਨ ਕੈਡੇਟਾਂ ਨੇ ਨਿਯਮਾਂ ਅਤੇ ਉਦੇਸ਼ਾਂ ਨੂੰ ਬਰਕਰਾਰ ਰੱਖ ਕੇ ਅਨੁਸ਼ਾਸਨ, ਏਕਤਾ ਅਤੇ ਰਾਸ਼ਟਰੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ¢ ਕੈਡੇਟਾਂ ਅਤੇ ਫੈਕਲਟੀ ਮੈਂਬਰਾਂ ਨੇ 'ਵੰਦੇ ਮਾਤਰਮ' ਦੇ 150 ਸਾਲਾਂ ਨੂੰ ਵੀ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਰਾਸ਼ਟਰੀ ਗੀਤ ਗਾ ਕੇ ਮਨਾਇਆ¢ ਕਾਲਜ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕੈਡੇਟਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ, ਉਨ੍ਹਾਂ ਨੂੰ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਅਤੇ ਐਨ.ਸੀ.ਸੀ. ਦੀ ਅਸਲ ਭਾਵਨਾ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ¢

ਪਿਛਲੀ ਖ਼ਬਰ ਪ੍ਰਦਰਸ਼ਨੀ 'ਚ ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਦਾ ਨਾਂਅ ਚਮਕਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।