26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਰਕੀਟ ਕਮੇਟੀ ਸਕੱਤਰ ਵਲੋਂ ਸਬਜ਼ੀ ਮੰਡੀ ਦੀ ਕੀਤੀ ਅਚਨਚੇਤ ਚੈਕਿੰਗ

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਜਸਵਿੰਦਰ ਸਿੰਘ)-ਸਕੱਤਰ ਮਾਰਕੀਟ ਕਮੇਟੀ ਹਰਿੰਦਰ ਸਿੰਘ ਗਿੱਲ ਵਲੋਂ ਮੰਡੀ ਸੁਪਰਵਾਈਜ਼ਰਾਂ ਨੂੰ ਨਾਲ ਲੈ ਕੇ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ | ਸਕੱਤਰ ਹਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੈਕਿੰਗ ਦਾ ਮਕਸਦ ਮੰਡੀ ਬੋਰਡ ਦੇ ਰੈਵੀਨਿਊ ਵਿਚ ਵਾਧਾ ਕਰਨਾ ਅਤੇ ਜਿਨ੍ਹਾਂ ਆੜ੍ਹਤੀਆਂ ਵਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦਾ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਆੜ੍ਹਤੀ ਨਿਯਮਾਂ ਦੀ ਉਲੰਘਣਾ ਨਾ ਕਰੇ | ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕਈ ਫਰਮਾਂ ਉੱਪਰ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ 'ਤੇ ਹੀ ਕਾਰਵਾਈ ਕੀਤੀ ਗਈ ਅਤੇ ਕਈਆਂ ਦਾ ਰਿਕਾਰਡ ਕਬਜ਼ੇ ਵਿਚ ਲਿਆ ਗਿਆ ਹੈ, ਜਿਸ ਦੀ ਜਾਂਚ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਨਗਰ ਕੀਰਤਨ ਸ... ਅਗਲੀ ਖ਼ਬਰ ਸੱਤਾ ਵਿਚ ਆਈ 'ਆਪ' ਨੇ ਸੂਬੇ ਨੂੰ ਕਰਜ਼ਾਈ ਕਰਨ ਤੋਂ ਸਿਵਾਏ ਕੁੱਝ ਨਹੀਂ ਕੀਤਾ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।