26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਢੰਡਾਰੀ ਖ਼ੁਰਦ 'ਚ ਦੇਵਗਨ ਕੰਡੇ ਤੋਂ ਲੈ ਕੇ ਦੁਰਗਾ ਕਾਲੋਨੀ ਤੱਕ ਸੀਵਰੇਜ ਪਾਈਪ ਵਿਛਾਉਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 23-11-2025
ਢੰਡਾਰੀ ਕਲਾਂ/ਲੁਧਿਆਣਾ, 22 ਨਵੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਿਖੇ ਇਲਾਕਾ ਵਾਸੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਆ ਜਾਣ ਕਾਰਨ ਲੋਕਾਂ ਦਾ ਉਥੋਂ ਲੰਘਣਾ ਦੁੱਭਰ ਹੋਇਆ ਪਿਆ ਸੀ | ਇਲਾਕਾ ਵਾਸੀਆਂ ਨੇ ਇਸ ਸਮੱਸਿਆ ਬਾਰੇ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੂੰ ਜਾਣੰੂ ਕਰਵਾਇਆ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਕੌਂਸਲਰ ਪਤੀ ਬੋਪਾਰਾਏ ਨੇ ਇਲਾਕੇ ਵਿਚ 18 ਇੰਚੀ ਮੋਟੀ ਅਤੇ ਮਜ਼ਬੂਤ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਪਤੀ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਦੇਵਗਨ ਕੰਡੇ ਤੋਂ ਲੈ ਕੇ ਨਿਊ ਦੁਰਗਾ ਕਾਲੋਨੀ ਤੱਕ ਸੀਵਰੇਜ ਦੀ ਸਭ ਤੋਂ ਵੱਡੀ ਅਤੇ 18 ਇੰਚੀ ਮੋਟੀ ਅਤੇ ਮਜ਼ਬੂਤ ਪਾਈਪ ਲਾਈਨ ਵਿਛਾਉਣ ਲਈ ਕੰਮ ਸ਼ੁਰੂ ਕਰਵਾ ਦਿੱਤਾ ਹੈ |

ਪਿਛਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਦੀਆਂ 25 ਨੂੰ ਦਿੱਲੀ ਮਹਾਂਰੈਲੀ 'ਚ ਕੂਚ ਲਈ ਤਿਆਰੀਆਂ ਪੂਰੀਆਂ-ਜਸਵੀਰ ਸਿੰਘ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਲੋਂ ਨਗਰ ਕੀਰਤਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।