26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸ੍ਰੀ ਤਖਤ ਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 23-11-2025
ਲਾਡੋਵਾਲ, 22 ਨਵੰਬਰ (ਬਲਬੀਰ ਸਿੰਘ ਰਾਣਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਤਖਤਗੜ੍ਹ ਸਾਹਿਬ ਫਿਲੌਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਵਿਸ਼ੇਸ਼ ਤੌਰ ਤੇ ਪੁੱਜੇ | ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਦਿੱਤੀ ਹੋਈ ਲਾਸਾਨੀ ਕੁਰਬਾਨੀ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਨੇ ਕਸ਼ਮੀਰੀ ਪੰਡਤਾਂ ਦਾ ਧਰਮ ਬਚਾਉਣ ਲਈ ਆਪਣਾ ਸੀਸ ਬਲੀਦਾਨ ਕਰਵਾਇਆ ਅਤੇ ਔਰੰਗਜ਼ੇਬ ਵੱਲੋਂ ਜਬਰਨ ਜਨੇਊ ਪਾਉਣ ਦੀ ਪ੍ਰਥਾ ਨੂੰ ਖਤਮ ਕਰਕੇ ਸਮੁੱਚੀ ਲੁਕਾਈ ਵਿਚ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਪ੍ਰਧਾਨ ਪ੍ਰਦੀਪ ਸਿੰਘ ਦੁਸਾਂਝ, ਮੋਹਨ ਸਿੰਘ ਯੂ.ਪੀ, ਹਰਦੇਵ ਸਿੰਘ ਪਿਹੋਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੇ ਕੀਤਾ 64 ਯੂਨਿਟ ਖੂਨ ਦਾਨ <br/> ਅਗਲੀ ਖ਼ਬਰ ਏ.ਐੱਸ.ਆਈ. ਦੀ ਪਤਨੀ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।