26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਹਿਰੀ ਜਲ ਸਪਲਾਈ ਪੋ੍ਰਜੈਕਟ ਤਹਿਤ ਵਿਧਾਇਕ ਗਰੇਵਾਲ ਨੇ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਭੁਪਿੰਦਰ ਸਿੰਘ ਬੈਂਸ)-ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸ਼ੁੱਕਰਵਾਰ ਨੂੰ ਵਰਲਡ ਬੈਂਕ ਦੁਆਰਾ ਫ਼ੰਡ ਪ੍ਰਾਪਤ ਨਹਿਰ ਜਲ ਸਪਲਾਈ ਪ੍ਰੋਜੈਕਟ ਅਧੀਨ ਸੁਖਦੇਵ ਨਗਰ, ਭਾਮੀਆਂ ਰੋਡ 'ਤੇ ਇਕ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ ਨੀਂਹ ਪੱਥਰ ਰੱਖਿਆ | ਕੰਮਾਂ ਦੀ ਅਨੁਮਾਨਿਤ ਲਾਗਤ ਲਗਭਗ 3.62 ਕਰੋੜ ਰੁਪਏ ਹੈ | ਜਦੋਂ ਕਿ ਪਾਣੀ ਵਾਲੀ ਟੈਂਕੀ ਲਗਭਗ 2.12 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਸੰਬੰਧਿਤ ਜਲ ਸਪਲਾਈ ਲਾਈਨਾਂ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਈਆਂ ਜਾਣਗੀਆਂ | ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਦੱਸਿਆ ਕਿ ਵਰਲਡ ਬੈਂਕ ਅਤੇ ਏ.ਆਈ.ਆਈ.ਬੀ ਦੁਆਰਾ ਫ਼ੰਡ ਪ੍ਰਾਪਤ ਨਹਿਰ ਜਲ ਸਪਲਾਈ ਪ੍ਰੋਜੈਕਟ ਦਾ ਪਹਿਲਾ ਪੜਾਅ ਲਗਭਗ 1300 ਕਰੋੜ ਰੁਪਏ (ਸਿਵਲ ਵਰਕਸ) ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਇਸ ਪ੍ਰੋਜੈਕਟ ਦੇ ਤਹਿਤ, ਪਿੰਡ ਬਿਲਗਾ ਵਿਚ ਇਕ ਵਿਸ਼ਵ ਪੱਧਰੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਵੀ ਬਣਾਇਆ ਜਾ ਰਿਹਾ ਹੈ, ਜਿੱਥੋਂ ਟਰੀਟ ਕੀਤਾ ਸਤਹੀ ਪਾਣੀ ਸ਼ਹਿਰ ਨੂੰ ਸਪਲਾਈ ਕੀਤਾ ਜਾਵੇਗਾ | ਵਿਧਾਇਕ ਗਰੇਵਾਲ ਨੇ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਕਈ ਹੋਰ ਪਹਿਲਕਦਮੀਆਂ ਵਿਚੋਂ ਇਕ ਹੈ, ਜੋ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ | ਇਸ ਮੌਕੇ ਅੰਕੁਰ ਗੁਲਾਟੀ, ਗੁਰਦੀਪ ਸਿੰਘ ਢੀਂਗਰਾ, ਚਿਰਾਗ਼, ਗੁਰਪ੍ਰੀਤ ਸਿੰਘ ਢਿੱਲੋਂ, ਨਸੀਬ ਸਿੰਘ, ਮਹਾਂਵੀਰ ਪ੍ਰਧਾਨ ਮੌਜੂਦ ਸਨ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਟੂਰਨਾਮੈਂਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮਾਂ ਬਗਲਾਮੁਖੀ ਯੱਗ ਖ਼ੁਸ਼ਹਾਲ ਜੀਵਨ ਜਿਊਣ ਲਈ ਸ਼ਕਤੀ ਪ੍ਰਦਾਨ ਕਰਦਾ ਹੈ-ਮਹੰਤ ਪ੍ਰਵੀਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।