15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਉਦਯੋਗਿਕ ਇਲਾਕੇ-ਸੀ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ ਸਰਕਾਰ-ਉਦਯੋਗਪਤੀ <br/>

ਅਜੀਤ ਡੈਸਕ 04-12-2025
ਢੰਡਾਰੀ ਕਲਾਂ/ਲੁਧਿਆਣਾ, 3 ਦਸੰਬਰ (ਜਸਵੀਰ ਸਿੰਘ ਬੰਗਾ)-ਉਦਯੋਗਿਕ ਇਲਾਕੇ-ਸੀ ਦੇ ਹਾਲਾਤ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਜਿਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਿ੍ਜ ਮੋਹਨ ਮਲਿਕ, ਫਾਈਨਾਂਸ ਸਕੱਤਰ ਜਤਿੰਦਰ ਰਿੰਕਾ ਤੇ ਡਾਇਰੈਕਟਰ ਵਿਨੋਦ ਬੱਤਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ, ਕੰਗਣਵਾਲ, ਗਿਆਸਪੁਰਾ, ਈਸਟਮੈਨ ਚੌਕ ਦੀਆਂ ਜੇਕਰ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੈ | ਉਦਯੋਗਿਕ ਇਲਾਕਾ ਹੋਣ ਕਾਰਨ ਬਾਹਰੋਂ ਆਉਣ ਵਾਲੇ ਸਨਅਤਕਾਰ ਹੁਣ ਇੱਥੇ ਆਉਣ ਤੋਂ ਕੰਨੀ ਕਤਰਾਉਣ ਲੱਗ ਪਏ ਹਨ | ਉਦਯੋਗਪਤੀਆਂ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ | ਫ਼ੈਕਟਰੀਆਂ ਵਿਚ ਕੰਮਕਾਰ ਕਰਨ ਲਈ ਆਉਂਦੇ ਕਾਮਿਆਂ ਨੂੰ ਲੁਟੇਰੇ ਆਪਣਾ ਸ਼ਿਕਾਰ ਬਣਾ ਰਹੇ ਹਨ, ਜਿਸ ਕਾਰਨ ਕਾਮੇ ਫ਼ੈਕਟਰੀਆਂ ਵਿਚ ਆਉਣ ਤੋਂ ਭੱਜ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਕੰਮਕਾਰ ਵੀ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਅਪੀਲ ਕੀਤੀ ਕਿ ਉਦਯੋਗਿਕ ਇਲਾਕਾ-ਸੀ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਵਾਇਆ ਜਾਵੇ |

ਪਿਛਲੀ ਖ਼ਬਰ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦਾ ਪਿੜਾਈ ਸੀਜ਼ਨ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।