15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਇੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗੋਪਾਲ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਇੰਦਰਜੀਤ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਸੌ ਰਿਹਾ ਸੀ ਕਿ ਅਣਪਛਾਤੇ ਵਿਅਕਤੀ ਉਸਦੇ ਘਰ ਅੰਦਰ ਦਾਖਲ ਹੋਏ ਅਤੇ ਘਰ ਵਿਚ ਪਏ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ 90 ਹਜ਼ਾਰ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਇੰਦਰਜੀਤ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਉਨ•ਾਂ ਦਾ ਸੁਰਾਗ ਨਹੀਂ ਲੱਗਾ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ 15 ਤੋਲੇ ਸੋਨਾ, 75,000 ਰੁਪਏ ਨਕਦੀ ਅਤੇ ਮਹਿੰਗੀਆਂ ਘੜੀਆਂ ਚੋਰੀ <br/> ਅਗਲੀ ਖ਼ਬਰ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।