ਲੁਧਿਆਣਾ, 3 ਦਸੰਬਰ (ਜਤਿੰਦਰ ਭੰਬੀ)- ਪੰਜਾਬ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਦੀਆਂ 14ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਮੁਨੀਸ਼ ਕੁਮਾਰ ਨੂੰ ਜ਼ਿਲ੍ਹਾ ਲੁਧਿਆਣਾ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ | ਉਨ੍ਹਾਂ ਨੇ ਅੱਜ ਰਿਟਰਨਿੰਗ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵੀ ਕੀਤੀ | ਇਨ੍ਹਾਂ ਚੋਣਾਂ ਲਈ ਉਨ੍ਹਾਂ ਵਲੋਂ ਉਮੀਦਵਾਰਾਂ ਅਤੇ ਵੋਟਰਾਂ ਦੀ ਸਹੂਲਤ ਲਈ ਈ-ਮੇਲ ਅਤੇ ਮੋਬਾਇਲ ਨੰਬਰ ਜਾਰੀ ਕੀਤਾ ਗਿਆ ਹੈ | ਪ੍ਰਾਪਤ ਕੀਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਇੰਟਰਨੈਸ਼ਨਲ ਗੈਸਟ ਹਾਊਸ ਪੀ.ਏ.ਯੂ ਵਿਖੇ ਕੀਤਾ ਗਿਆ ਹੈ |