ਲੁਧਿਆਣਾ, 3 ਦਸੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਬੀ.ਐਡ. ਵਿਦਿਆਰਥਣ ਗੀਤਾ ਰਾਣੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਿਚ ਹੋਏ ਪੰਜਾਬ ਸਟੇਟ ਇੰਟਰ-ਵਰਸਟੀ ਯੂਥ ਐਂਡ ਹੈਰੀਟੇਜ ਫ਼ੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਾਲਾ ਮੇਕਿੰਗ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ ¢ ਕਾਲਜ ਪ੍ਰਬੰਧਨ ਅਤੇ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਨੇ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ 'ਤੇ ਵਿਦਿਆਰਥਣ ਨੂੰ ਵਧਾਈ ਦਿੱਤੀ |