15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੁਹਰੇ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਨੂੰ ਹ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਨਗਰ ਵਿਚ ਸੁਹਰੇ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੰੂਹ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਕੇਸ਼ ਕੁਮਾਰ ਵਾਸੀ ਆਤਮ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਗੁਰਮੀਤ ਕਾਲੜਾ, ਜਸਮੀਤ ਕਾਲੜਾ, ਲਵੀਸ਼ ਅਤੇ ਉਨ੍ਹਾਂ ਦੇ 15 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ, ਜੋ ਕਿ ਹਥਿਆਰਾਂ ਨਾਲ ਲੈਸ ਸਨ, ਨੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ | ਇਹ ਸਾਰੇ ਕਥਿਤ ਦੋਸ਼ੀ ਉਸ ਦੀ ਨੂੰ ਹ ਗੁਰਲੀਨ ਕÏਰ ਦੇ ਰਿਸ਼ਤੇਦਾਰ ਹਨ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਘਰ ਅੰਦਰ ਜਬਰੀ ਦਾਖਲ ਹੋ ਕੇ ਉਸਦੀ ਅਤੇ ਉਸਦੀ ਪਤਨੀ ਸ਼ਕੁੰਤਲਾ ਰਾਣੀ ਦੀ ਕੁੱਟਮਾਰ ਕੀਤੀ ਗਈ ਅਤੇ ਉਸਦੇ ਪੋਤੇ ਨੂੰ ਵੀ ਜ਼ਮੀਨ 'ਤੇ ਸੁੱਟ ਦਿੱਤਾ | ਬਾਅਦ ਵਿਚ ਇਹ ਸਾਰੇ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਮੰਦਰ ਵਿਚ ਬੇਅਦਬੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਪੀ.ਡੀ.ਏ. ਵਲੋਂ ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਲੈ ਕੇ ਕੀਤੀ ਸਥਿਤੀ ਸਾਫ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।