ਲੁਧਿਆਣਾ, 3 ਦਸੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਹਮਰਾਹੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬਲਦੇਵ ਕ੍ਰਿਸ਼ਨ ਮੋਦਗਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਵਲੋਂ ਪੈਨਸ਼ਨਰਜ਼ ਦੀਆਂ ਮੰਗਾਂ 'ਤੇ ਚਰਚਾ ਕੀਤੀ | ਉਨ੍ਹਾਂ ਵਲੋਂ ਸਰਕਾਰ ਤੋਂ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ 'ਤੇ ਉਨ੍ਹਾਂ ਦੇ ਬਕਾਇਆ ਦੇਣ, ਪੈਨਸ਼ਨਰਜ਼ ਦੇ ਮੈਡੀਕਲ ਬਿੱਲਾਂ ਨੰੂ ਪਾਸ ਕਰਨ 'ਤੇ ਕੈਸ਼ ਲੈਸ ਬੀਮਾ ਸਕੀਮ ਜਾਰੀ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਪਨਬਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦਾ ਵੀ ਸਮਰਥਨ ਕੀਤਾ ਗਿਆ | ਇਸ ਮੌਕੇ ਮੇਲਾ ਸਿੰਘ ਜੋਧਾ, ਦਰਸ਼ਨ ਸਿੰਘ, ਤਰਲੋਕ ਗੁਪਤਾ, ਸੁਰਜੀਤ ਸਿੰਘ, ਅਮਰ ਸਿੰਘ,ਬਲਵੀਰ ਸਿੰਘ, ਅਵਤਾਰ ਸਿੰਘ, ਰਵਿੰਦਰ ਕੌਰ ਆਦਿ ਮੌਜੂਦ ਸਨ |