ਫੁੱਲਾਂਵਾਲ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਂਦਰਾ ਸੜਕ ਦੁੱਗਰੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਸ਼ਿਰਕਤ ਕੀਤੀ ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ, ਗੁਰਮੇਲ ਸਿੰਘ ਗਿੱਲ ਅਤੇ ਡਾਇਰੈਕਟਰ ਸੁਖਦੀਪ ਗਿੱਲ ਨੇ ਗੁਲਦਸਤੇ ਭੇਟ ਕਰਦੇ ਹੋਏ 'ਜੀ ਆਇਆ ਕਿਹਾ ਅਤੇ ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਨ ਨਾਲ ਹੋਈ | ਪ੍ਰੋਗਰਾਮ ਦੇ ਥੀਮ ਦੇ ਅਨੁਸਾਰ ਸਕੂਲ ਦੇ ਵਿਹੜੇ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਨੇ ਮਨਮੋਹਕ ਅਤੇ ਦਿਲਚਸਪ ਢੰਗ ਨਾਲ ਕਈ ਤਰ੍ਹਾਂ ਦੇ ਨਾਚ ਪੇਸ਼ ਕੀਤੇ, ਜਿਨ੍ਹਾਂ ਵਿਚ ਪੰਜਾਬੀ ਲੋਕ ਨਾਚ, ਕੁਰਸੀ ਨਾਚ, ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ, ਵਿੱਦਿਅਕ ਵਿਸ਼ੇ, ਪਹਿਲਗਾਮ ਹਮਲਾ, ਮਹਿਲਾ ਸਸ਼ਕਤੀਕਰਨ ਅਤੇ ਵਾਤਾਵਰਣ ਸੰਭਾਲ ਸ਼ਾਮਿਲ ਸਨ | ਪੰਜਾਬੀ ਲੋਕ ਨਾਚ ਭੰਗੜੇ ਨੇ ਦਰਸ਼ਕਾਂ ਨੂੰ ਮੋਹਿਤ ਕੀਤਾ | ਮੁੱਖ ਮਹਿਮਾਨਾਂ ਨੇ ਅਕਾਦਮਿਕ ਅਤੇ ਖੇਡ ਜੇਤੂਆਂ ਨੂੰ ਪੁਰਸਕਾਰ ਭੇਟ ਕੀਤੇ | ਆਪਣੇ ਭਾਸ਼ਣ ਵਿਚ, ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਉਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਸਾਲਾਨਾ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਸਕੂਲ ਪਿ੍ੰਸੀਪਲ ਸ਼ਿਖਾ ਗਿੱਲ ਨੇ ਵਿਸ਼ੇਸ਼ ਮਹਿਮਾਨਾਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ, ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਡਾਇਰੈਕਟਰ ਸੁਖਦੀਪ ਗਿੱਲ ਨੇ ਸਾਰੇ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |