ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਪਾਸਕੋ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਜਦੋਂ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਪਾਸਕੋ ਕਰਮਚਾਰੀ ਬਚਿੱਤਰ ਸਿੰਘ ਪਾਸੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਪਾਸਕੋ ਕਰਮਚਾਰੀ ਬਚਿੱਤਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਸ ਖ਼ਿਲਾਫ਼ ਸਹਾਇਕ ਸੁਪਰੀਡੈਂਟ ਦੌਲਤ ਰਾਮ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |